ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਏਯੂ ਵਿੱਚ ਮੱਕੀ ਬਾਰੇ ਕੌਮੀ ਕਾਨਫਰੰਸ 23 ਤੋਂ

07:52 AM Aug 21, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਅਗਸਤ
ਭਾਰਤੀ ਮੱਕੀ ਖੋਜ ਸੰਸਥਾਨ ਅਤੇ ਪੀਏਯੂ ਲੁਧਿਆਣਾ ਵੱਲੋਂ 23 ਤੋਂ 25 ਅਗਸਤ ਤੱਕ ਮੱਕੀ ਬਾਰੇ ਕੌਮੀ ਕਾਨਫਰੰਸ ਕਰਵਾਈ ਜਾ ਰਹੀ ਹੈ ਜਿਸ ਵਿੱਚ ਦੇਸ਼ ਭਰ ਦੇ ਮੱਕੀ ਮਾਹਿਰ ਹਿੱਸਾ ਲੈਣਗੇ। ਇਸ ਕਾਨਫਰੰਸ ਦਾ ਸਿਰਲੇਖ ‘ਵਾਤਾਵਰਨ ਸੁਰੱਖਿਆ ਦੇ ਨਾਲ ਪੋਸ਼ਣ ਅਤੇ ਜੈਵਿਕ ਊਰਜਾ ਸੁਰੱਖਿਆ ਅਤੇ ਭੋਜਨ ਲਈ ਫ਼ਸਲ’ ਰੱਖਿਆ ਗਿਆ ਹੈ। ਇਸ ਮੌਕੇ ਵੱਖ-ਵੱਖ ਧਿਰਾਂ ਨੂੰ ਵਿਚਾਰ ਚਰਚਾ ਲਈ ਸੱਦਾ ਦਿੱਤਾ ਗਿਆ ਹੈ। ਇਸ ਕਾਨਫਰੰਸ ਦੇ ਪ੍ਰਬੰਧਕੀ ਸਕੱਤਰਾਂ ਵਿਚ ਐੱਮਟੀਏਆਈ ਦੇ ਪ੍ਰਧਾਨ ਅਤੇ ਆਈਆਈਐੱਮਆਰ ਦੇ ਸਾਬਕਾ ਨਿਰਦੇਸ਼ਕ ਡਾ. ਸੇਨ ਦਾਸ ਅਤੇ ਆਈਸੀਏਆਰ ਭਾਰਤੀ ਮੱਕੀ ਖੋਜ ਸੰਸਥਾਨ ਦੇ ਨਿਰਦੇਸ਼ਕ ਡਾ. ਐੱਚਐੱਸ ਜਾਟ ਹੋਣਗੇ। ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਕਾਨਫਰੰਸ ਦੇ ਆਰੰਭਲੇ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

Advertisement

Advertisement
Advertisement