ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀਬਾੜੀ ਯੂਨੀਵਰਸਿਟੀ ਵਿੱਚ ਮੱਕੀ ਬਾਰੇ ਕੌਮੀ ਕਾਨਫਰੰਸ ਸ਼ੁਰੂ

07:41 AM Aug 24, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਅਗਸਤ
ਮੱਕੀ ਟੈਕਨਾਲੋਜਿਸਟ ਐਸੋਸੀਏਸ਼ਨ ਆਫ ਇੰਡੀਆ (ਐੱਮਟੀਏਆਈ) ਵੱਲੋਂ ਭਾਰਤੀ ਮੱਕੀ ਖੋਜ ਸੰਸਥਾਨ (ਆਈਸੀਏਆਰ) ਅਤੇ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਮੱਕੀ ਦੀ ਫ਼ਸਲ ਦੇ ਬਾਰੇ ਤਿੰਨ ਰੋਜ਼ਾ ਕੌਮੀ ਕਾਨਫਰੰਸ ਅੱਜ ਇਥੇ ਪੀਏਯੂ ਵਿੱਚ ਸ਼ੁਰੂ ਹੋ ਗਈ ਹੈ। ਇਸ ਦੇ ਸ਼ੁਰੂਆਤੀ ਸੈਸ਼ਨ ਵਿੱਚ 400 ਦੇ ਕਰੀਬ ਮੱਕੀ ਵਿਗਿਆਨੀ ਸ਼ਾਮਲ ਹੋਏ। ਕਾਨਫਰੰਸ ਦਾ ਵਿਸ਼ਾ ‘ਵਾਤਾਵਰਨ ਸਥਿਰਤਾ ਨਾਲ ਭੋਜਨ, ਖੁਰਾਕ, ਪੌਸ਼ਟਿਕ ਅਤੇ ਜੈਵਿਕ ਊਰਜਾ ਸੁਰੱਖਿਆ ਲਈ ਮੱਕੀ’ ਰੱਖਿਆ ਗਿਆ ਹੈ। ਪੀਏਯੂ ਦੇ ਉਪ ਕੁਲਪਤੀ ਅਤੇ ਮੁੱਖ ਮਹਿਮਾਨ ਡਾ. ਸਤਿਬੀਰ ਸਿੰਘ ਗੋਸਲ ਨੇ ਮੱਕੀ ਨੂੰ ਪੰਜਾਬ ਅਤੇ ਭਾਰਤ ਦੀ ਰਵਾਇਤੀ ਫ਼ਸਲ ਦੱਸਦਿਆਂ ਕਿਹਾ ਕਿ ਮੱਕੀ ਲਈ ਤੁਪਕਾ ਸਿੰਜਾਈ ਪਾਣੀ ਦੇ ਪੱਧਰ ਨੂੰ ਬਣਾਈ ਰੱਖਣ ਲਈ ਲਾਭਦਾਇਕ ਹੋ ਸਕਦੀ ਹੈ। ਬੋਰਲੌਗ ਇੰਸਟੀਚਿਊਟ ਆਫ ਸਾਊਥ ਏਸ਼ੀਆ (ਬੀਸਾ) ਦੇ ਮੈਨੇਜਿੰਗ ਡਾਇਰੈਕਟਰ ਡਾ. ਏਕੇ ਜੋਸ਼ੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਸ਼ਵ ਭੋਜਨ ਪੁਰਸਕਾਰ ਜੇਤੂ ਡਾ. ਐੱਸਕੇ ਵਾਸਲ ਨੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੱਕੀ ਦੀ ਖੋਜ ਵਿੱਚ ਨਿਰੰਤਰ ਵਿਕਾਸ ਲਈ ਮੌਜੂਦ ਸਰੋਤਾਂ ਦਾ ਪ੍ਰਬੰਧਨ ਕਰਨ ਅਤੇ ਦੂਜਿਆਂ ਦੇ ਹੁਨਰ ਨੂੰ ਬਿਹਤਰ ਬਣਾਉਣ ਲਈ ਵਿਗਿਆਨਕ ਭਾਈਚਾਰੇ ਨਾਲ ਤਜਰਬੇ ਅਤੇ ਵਿਚਾਰ ਸਾਂਝੇ ਕਰਨ ਦਾ ਸੁਝਾਅ ਦਿੱਤਾ।

Advertisement

Advertisement