For the best experience, open
https://m.punjabitribuneonline.com
on your mobile browser.
Advertisement

ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕੌਮੀ ਗਤਕਾ ਮੁਕਾਬਲੇ

07:03 AM Sep 17, 2024 IST
ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕੌਮੀ ਗਤਕਾ ਮੁਕਾਬਲੇ
ਗੱਤਕਾ ਮੁਕਾਬਲਿਆਂ ਦੀ ਸ਼ੁਰੂਆਤ ਕਰਦੇ ਹੋਏ ਸਕੱਤਰ ਰਾਜਿੰਦਰ ਸਿੰਘ ਮਹਿਤਾ ਬਲਵਿੰਦਰ ਸਿੰਘ ਕਾਹਲਵਾਂ ਤੇ ਸਤਨਾਮ ਸਿੰਘ ਰਿਆੜ।
Advertisement

ਜਤਿੰਦਰ ਸਿੰਘ ਬਾਵਾ
ਗੋਇੰਦਵਾਲ ਸਾਹਿਬ, 16 ਸਤੰਬਰ
ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਦੇ 450 ਸਾਲ ਮੁਕੰਮਲ ਹੋਣ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਗੱਤਕਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ, ਹਰਿਆਣਾ, ਦਿੱਲੀ, ਮੱਧ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੀਆਂ ਗੱਤਕਾ ਟੀਮਾਂ ਨੇ ਹਿੱਸਾ ਲਿਆ। ਮੁਕਾਬਲਿਆਂ ਦੀ ਸ਼ੁਰੂਆਤ ਅਰਦਾਸ ਮਗਰੋਂ ਜੈਕਾਰਿਆਂ ਦੀ ਗੂੰਜ ਵਿੱਚ ਹੋਈ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖਾਂ ਨੂੰ ਅਧਿਆਤਮਿਕ ਤੌਰ ’ਤੇ ਗੁਰਬਾਣੀ ਨਾਲ ਜੋੜਿਆ ਅਤੇ ਸਰੀਰਕ ਤੌਰ ’ਤੇ ਬਲਵਾਨ ਕਰਨ ਲਈ ਮੱਲ ਅਖਾੜਿਆਂ ਦੀ ਸਥਾਪਨਾ ਕੀਤੀ। ਭਾਈ ਮਹਿਤਾ ਨੇ ਸਿੱਖ ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਦੁਨਿਆਵੀ ਵਿਦਿਆ ਦੇ ਨਾਲ ਨਾਲ ਗੁਰਬਾਣੀ, ਗੁਰ ਇਤਿਹਾਸ ਤੇ ਰਵਾਇਤੀ ਖੇਡਾਂ ਨਾਲ ਜੋੜਨ ਦੀ ਅਪੀਲ ਕੀਤੀ। ਅੱਜ ਹੋਏ ਗੱਤਕਾ ਮੁਕਾਬਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੀ ਗੱਤਕਾ ਟੀਮ, ਨਿਰਵੈਰ ਖ਼ਾਲਸਾ ਗੱਤਕਾ ਅਖਾੜਾ ਰਾਜਪੁਰਾ, ਮਿਸ਼ਲ ਸ਼ਹੀਦਾਂ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗੱਤਕਾ ਅਖਾੜਾ ਰੋਪੜ, ਮਾਤਾ ਸਾਹਿਬ ਕੌਰ ਗਲਰਜ਼ ਕਾਲਜ ਤਲਵੰਡੀ ਸਾਬੋ ਅਤੇ ਫ਼ਤਿਹ ਸਿੰਘ ਕੇ ਜਥੇ ਸਿੰਘ ਗੱਤਕਾ ਅਖਾੜਾ ਲੁਧਿਆਣਾ ਦੀਆਂ ਟੀਮਾਂ ਤੋਂ ਇਲਾਵਾ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਬੱਚਿਆਂ ਨੇ ਭਾਗ ਲਿਆ।

Advertisement

Advertisement
Advertisement
Author Image

Advertisement