For the best experience, open
https://m.punjabitribuneonline.com
on your mobile browser.
Advertisement

ਨੈਸ਼ਨਲ ਗਤਕਾ: ਪੰਜਾਬ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

08:47 AM Aug 28, 2024 IST
ਨੈਸ਼ਨਲ ਗਤਕਾ  ਪੰਜਾਬ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ
ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ।
Advertisement

ਸਤਨਾਮ ਸਿੰਘ
ਮਸਤੂਆਣਾ ਸਾਹਿਬ, 27 ਅਗਸਤ
ਗਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਅੱਠਵੀਂ ਚਾਰ ਰੋਜ਼ਾ ਨੈਸ਼ਨਲ ਚੈਂਪੀਅਨਸ਼ਿਪ ਅੱਜ ਸ਼ਾਨੋ-ਸ਼ੌਕਤ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਸੰਪੰਨ ਹੋਈ। ਇਸ ਮੌਕੇ ਵੱਖ-ਵੱਖ ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਨੇ ਓਵਰਆਲ ਟਰਾਫੀ ਜਿੱਤ ਕੇ ਸੂਬੇ ਦਾ ਨਾਮ ਚਮਕਾਇਆ। ਜਦੋਂ ਕਿ ਦਿੱਲੀ ਦੇ ਖਿਡਾਰੀਆਂ ਨੇ ਦੂਜਾ ਅਤੇ ਚੰਡੀਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚੈਂਪੀਅਨਸ਼ਿਪ ਵਿੱਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਇਨਾਮਾਂ ਦੀ ਰਸਮ ਹਰਚਰਨ ਸਿੰਘ ਭੁੱਲਰ ਡੀਆਈਜੀ ਅਤੇ ਸਰਤਾਜ ਸਿੰਘ ਚਹਿਲ ਐਸਐਸਪੀ ਸੰਗਰੂਰ ਵੱਲੋਂ ਸਾਂਝੇ ਤੌਰ ’ਤੇ ਨਿਭਾਈ ਗਈ। ਇਸ ਤੋਂ ਪਹਿਲਾਂ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਦੀ ਅਗਵਾਈ ਵਿੱਚ ਸਮੂਹ ਪ੍ਰਬੰਧਕਾਂ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਵੱਲੋਂ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੇ ਵੱਖ ਵੱਖ 24 ਦੇ ਕਰੀਬ ਸੂਬਿਆਂ ਦੇ ਸਮੂਹ ਖਿਡਾਰੀਆਂ, ਕੋਚਾਂ, ਰੈਫਰੀਆਂ, ਟੀਮ ਇੰਚਾਰਜਾਂ ਦਾ ਧੰਨਵਾਦ ਕੀਤਾ ਗਿਆ। ਮੁਕਾਬਲਿਆਂ ਵਿੱਚ ਲੜਕਿਆਂ ਦੇ ਅੰਡਰ-11 ਦੇ ਟੀਮ ਪ੍ਰਦਰਸ਼ਨ ਵਿੱਚ ਪੰਜਾਬ ਦੀ ਟੀਮ ਨੇ ਪਹਿਲਾ ਅਤੇ ਹਰਿਆਣਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-11 ਵਿਅਕਤੀਗਤ ਪ੍ਰਦਰਸ਼ਨ ਵਿੱਚ ਪੰਜਾਬ ਪਹਿਲੇ, ਤਾਮਿਲਨਾਡੂ ਦੂਜੇ, ਮੱਧ-ਪ੍ਰਦੇਸ਼ ਤੀਜੇ; ਅੰਡਰ-25 ਟੀਮ ਫਰੀ ਸੋਟੀ ਵਿੱਚ ਪੰਜਾਬ ਪਹਿਲੇ, ਮੱਧ-ਪ੍ਰਦੇਸ਼ ਦੂਜੇ, ਹਰਿਆਣਾ ਅਤੇ ਤਾਮਿਲਨਾਢੂ ਤੀਜੇ; ਅੰਡਰ- ਟੀਮ ਫਰੀ ਸੋਟੀ ਵਿੱਚ ਪੰਜਾਬ ਪਹਿਲੇ, ਦਿੱਲੀ ਦੂਜੇ ਸਥਾਨ ’ਤੇ ਰਿਹਾ।

Advertisement
Advertisement
Author Image

Advertisement