ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ‘ਆਪ’ ਵਿੱਚ ਸ਼ਾਮਲ
10:29 AM Sep 30, 2024 IST
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਗੁਰਲਾਲ ਸਿੰਘ ਭੁੱਲਰ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਬੀਰ ਸਿੰਘ ਭੁੱਲਰ ਜੋ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਅਤਿ ਨਜ਼ਦੀਕੀ ਸਨ, ਪਰਿਵਾਰ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਿੰਡ ਭੁੱਲਰ ਵਿੱਚ ਹੋਏ ਸਮਾਗਮ ਦੌਰਾਨ ਭੁੱਲਰ ਪਰਿਵਾਰ ਨੇ ਸੈਂਕੜੇ ਸਮਰਥਕ ਵੀ ਸੱਦੇ ਹੋਏ ਸਨ। ਉਨ੍ਹਾਂ ਨੂੰ ‘ਆਪ’ ਵਿੱਚ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸ਼ਾਮਲ ਕੀਤਾ ਗਿਆ। ਗੁਰਲਾਲ ਸਿੰਘ ਭੁੱਲਰ ਅਤੇ ਜਗਬੀਰ ਸਿੰਘ ਭੁੱਲਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਨੰਬਰਦਾਰ ਬਗੀਚਾ ਸਿੰਘ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੰਬਰਦਾਰ ਤੇ ਹੋਰ ਹਾਜ਼ਰ ਸਨ।
Advertisement
Advertisement