ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੈਸ਼ਨਲ ਹੈਰਾਲਡ ਕੇਸ: ਸਵਾਮੀ, ਸੋਨੀਆ ਤੇ ਰਾਹੁਲ ਨੂੰ ਪੱਖ ਪੇਸ਼ ਕਰਨ ਦੇ ਹੁਕਮ

07:53 AM Jul 23, 2024 IST
ਸੁਬਰਾਮਨੀਅਮ ਸਵਾਮੀ

ਨਵੀਂ ਦਿੱਲੀ, 22 ਜੁਲਾਈ
ਦਿੱਲੀ ਹਾਈ ਕੋਰਟ ਨੇ ਅੱਜ ਨੈਸ਼ਨਲ ਹੈਰਾਲਡ ਮਾਮਲੇ ’ਚ ਟਰਾਇਲ ਕੋਰਟ ਅੱਗੇ ਸਬੂਤ ਪੇਸ਼ ਕਰਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਅਤੇ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਇਸ ਸਬੰਧੀ ਆਪਣਾ ਪੱਖ ਲਿਖਤੀ ਪੇਸ਼ ਕਰਨ।

Advertisement

ਸੋਨੀਆ ਗਾਂਧੀ

ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਉਨ੍ਹਾਂ ਨੂੰ ਚਾਰ ਹਫ਼ਤਿਆਂ ਵਿੱਚ ਪੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਤੋਂ ਬਾਅਦ 15,000 ਰੁਪਏ ਪ੍ਰਤੀ ਲਿਖਤੀ ਬੇਨਤੀਆਂ ਸਵੀਕਾਰ ਕੀਤੀਆਂ ਜਾਣਗੀਆਂ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਕਤੂਬਰ ਨਿਰਧਾਰਿਤ ਕੀਤੀ ਹੈ। ਹਾਈ ਕੋਰਟ ਨੈਸ਼ਨਲ ਹੈਰਾਲਡ ਕੇਸ ਵਿੱਚ ਹੇਠਲੀ ਅਦਾਲਤ ਦੇ ਸਾਹਮਣੇ ਸਬੂਤ ਪੇਸ਼ ਕਰਨ ਦੀ ਮੰਗ ਕਰਨ ਵਾਲੀ ਸਵਾਮੀ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ ਜਿਸ ਵਿਚ ਸੋਨੀਆ ਤੇ ਰਾਹੁਲ ਸਣੇ ਹੋਰ ਮੁਲਜ਼ਮ ਹਨ। ਅਦਾਲਤ ਨੇ 22 ਫਰਵਰੀ 2021 ਨੂੰ ਸੋਨੀਆ, ਰਾਹੁਲ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਆਸਕਰ ਫਰਨਾਂਡੇਜ਼, ਸੁਮਨ ਦੂਬੇ, ਸੈਮ ਪਿਤਰੋਦਾ ਅਤੇ ਯੰਗ ਇੰਡੀਆ ਤੋਂ ਸਵਾਮੀ ਦੀ ਪਟੀਸ਼ਨ ’ਤੇ ਜਵਾਬ ਮ ੰਗਿਆ ਸੀ।

ਰਾਹੁਲ ਗਾਂਧੀ

ਇਸ ਮਾਮਲੇ ਵਿਚ ਅਦਾਲਤ ਨੇ ਅੱਜ ਕਿਹਾ ਕਿ ਸਟੇਅ ਦਾ ਅੰਤਰਿਮ ਹੁਕਮ ਮਾਮਲੇ ਦੀ ਅਗਲੀ ਸੁਣਵਾਈ ਤੱਕ ਜਾਰੀ ਰਹੇਗਾ। ਕਾਂਗਰਸ ਆਗੂਆਂ ਵੱਲੋਂ ਸੀਨੀਅਰ ਵਕੀਲ ਆਰ ਐਸ ਚੀਮਾ ਅਤੇ ਤਰੰਨੁਮ ਚੀਮਾ ਪੇਸ਼ ਹੋਏ। ਸਵਾਮੀ ਨੇ 11 ਫਰਵਰੀ, 2021 ਦੇ ਹੇਠਲੀ ਅਦਾਲਤ ਦੇ ਉਸ ਹੁਕਮਾਂ ਖਿਲਾਫ ਹਾਈ ਕੋਰਟ ਦਾ ਰੁਖ ਕੀਤਾ ਹੈ ਜਿਸ ਵਿਚ ਗਾਂਧੀ ਅਤੇ ਇਸ ਕੇਸ ਦੇ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਚਲਾਉਣ ਲਈ ਸਬੂਤ ਪੇਸ਼ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। -ਪੀਟੀਆਈ

Advertisement

Advertisement
Tags :
Delhi High courtNational Herald CasePunjabi NewsSonia and RahulSwami
Advertisement