ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦਾ ਸਿਆਸੀ ਪਿੜ ਮਘਾਉਣਗੇ ਕੌਮੀ ਆਗੂ

07:18 AM May 26, 2024 IST

ਆਤਿਸ਼ ਗੁਪਤਾ/ਸਰਬਜੀਤ ਭੰਗੂ
ਚੰਡੀਗੜ੍ਹ/ਪਟਿਆਲਾ, 25 ਮਈ
ਲੋਕ ਸਭਾ ਚੋਣਾਂ ਦੇ 6ਵੇਂ ਗੇੜ ਦੀ ਵੋਟਿੰਗ ਮੁਕੰਮਲ ਹੋਣ ਤੋਂ ਬਾਅਦ ਸਾਰੀਆਂ ਰਾਜਸੀ ਪਾਰਟੀਆਂ ਨੇ 7ਵੇਂ ਤੇ ਆਖਰੀ ਗੇੜ ਲਈ ਤਿਆਰੀ ਖਿੱਚ ਲਈ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ 7ਵੇਂ ਗੇੜ ਵਿੱਚ ਪਹਿਲੀ ਜੂਨ ਨੂੰ ਹੋਵੇਗੀ। ਇਸੇ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਕੌਮੀ ਆਗੂ ਪੂਰਾ ਹਫ਼ਤਾ ਪੰਜਾਬ ਵਿੱਚ ਗੇੜੇ ਮਾਰਨਗੇ।
ਜਾਣਕਾਰੀ ਅਨੁਸਾਰ 26 ਮਈ ਨੂੰ ਪੰਜਾਬ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਚੋਣ ਰੈਲੀਆਂ ਕਰਨਗੇ। ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 30 ਮਈ ਤੱਕ ਪੰਜਾਬ ਵਿੱਚ ਹੀ ਡੇਰੇ ਲਗਾਏ ਜਾਣਗੇ। ਕੇਜਰੀਵਾਲ ਅੰਮ੍ਰਿਤਸਰ ਪਹੁੰਚ ਗਏ ਹਨ। ਉਹ 26 ਮਈ ਨੂੰ ਫਿਰੋਜ਼ਪੁਰ ਦੇ ਟਾਊਨ ਹਾਲ ਵਿੱਚ ਸਮਾਜ ਦੇ ਵੱਖ-ਵੱਖ ਵਰਗ ਦੇ ਲੋਕਾਂ ਨਾਲ ਮੀਟਿੰਗ ਕਰਨਗੇ। ਸ਼ਾਮ ਨੂੰ ਹੁਸ਼ਿਆਰਪੁਰ ਤੇ ਬਠਿੰਡਾ ’ਚ ਰੋਡ ਸ਼ੋਅ ਕਰਨਗੇ। ਪਟਿਆਲਾ ’ਚ ਪ੍ਰਿਯੰਕਾ ਗਾਂਧੀ 26 ਮਈ ਨੂੰ ਡਾ. ਧਰਮਵੀਰ ਗਾਂਧੀ ਦੇ ਹੱਕ ’ਚ ਸਨੌਰ ਅਧੀਨ ਕਸਬਾ ਬਹਾਦਰਗੜ੍ਹ ’ਚ ਸਿਰਫ਼ ਮਹਿਲਾਵਾਂ ਦੀ ਰੈਲੀ ਨੂੰ ਸੰਬੋਧਨ ਕਰਨਗੇ। ਦੂਜੇ ਪਾਸੇ 26 ਮਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ’ਚ ਰਵਨੀਤ ਬਿਟੂ ਦੇ ਹੱਕ ਵਿੱਚ ਜਦਕਿ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੇ ਬਠਿੰਡਾ ’ਚ ਰੈਲੀਆਂ ਕਰਨਗੇ। ਇਸੇ ਤਰ੍ਹਾਂ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਜ਼ੀਰਕਪੁਰ, ਰਾਜਪੁਰਾ ਤੇ ਪਟਿਆਲਾ ਦਿਹਾਤੀ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ 29 ਮਈ ਨੂੰ ਰਾਹੁਲ ਗਾਂਧੀ ਵੀ ਡਾ. ਗਾਧੀ ਦੇ ਹੱਕ ’ਚ ਪਟਿਆਲਾ ਦੀ ਫੇਰੀ ਪਾਉਣਗੇ ਜਦਕਿ 30 ਮਈ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ’ਚ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ’ਚ ਰੋਡ ਸ਼ੋਅ ਕਰਨਗੇ। 28 ਮਈ ਨੂੰ ਅਰਵਿੰਦਰ ਕੇਜਰੀਵਾਲ ਡੇਰਾਬਸੀ ਵਿੱਚ ਅਤੇ ਉਸੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਸ਼ੁਤਰਾਣਾ ਅਤੇ ਨਾਭਾ ’ਚ ਰੋਡ ਸ਼ੋਅ ਕਰਨਗੇ। ਉੱਧਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਕਰਤਾਰਪੁਰ ਤੇ ਹਲਕਾ ਇੰਚਾਰਜ ਅਮਰਿੰਦਰ ਬਜਾਜ ਨੇ ਦੱਸਿਆ ਕਿ 27 ਮਈ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਟਿਆਲਾ ’ਚ ਐੱਨਕੇ ਸ਼ਰਮਾ ਦੇ ਹੱਕ ’ਚ ਰੈਲੀ ਕਰਨਗੇ।

Advertisement

Advertisement
Advertisement