For the best experience, open
https://m.punjabitribuneonline.com
on your mobile browser.
Advertisement

ਕੌਮੀ ਲੋਕ ਅਦਾਲਤ: ਸੰਗਰੂਰ ’ਚ 29444 ਕੇਸਾਂ ਦਾ ਨਿਬੇੜਾ

10:26 AM Sep 15, 2024 IST
ਕੌਮੀ ਲੋਕ ਅਦਾਲਤ  ਸੰਗਰੂਰ ’ਚ 29444 ਕੇਸਾਂ ਦਾ ਨਿਬੇੜਾ
ਸੰਗਰੂਰ ਵਿੱਚ ਸ਼ਿਕਾਇਤਾਂ ਸੁਣਦੇ ਹੋਏ ਨਿਆਂਇਕ ਅਧਿਕਾਰੀ।-ਫੋਟੋ: ਰਾਜੇਸ਼ ਸੱਚਰ
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਸਤੰਬਰ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਮੁਨੀਸ਼ ਸਿੰਗਲ ਦੀ ਪ੍ਰਧਾਨਗੀ ਅਤੇ ਦਲਜੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਚਹਿਰੀਆਂ, ਸੰਗਰੂਰ ਅਤੇ ਉਪ ਮੰਡਲ ਸੁਨਾਮ, ਮੂਨਕ, ਧੂਰੀ ਅਤੇ ਮਾਲੇਰਕੋਟਲਾ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਲਜੀਤ ਕੌਰ ਨੇ ਸਥਾਨਕ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਲਗਾਏ ਗਏ ਸਮੂਹ ਬੈਂਚਾਂ ਦਾ ਦੌਰਾ ਕੀਤਾ ਗਿਆ ਅਤੇ ਪਾਰਟੀਆਂ ਨੂੰ ਆਪਣੇ ਕੇਸਾਂ ਦੇ ਨਿਬੇੜੇ ਰਜ਼ਾਮੰਦੀ ਨਾਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੇਸਾਂ ਦੇ ਨਿਬੇੜੇ ਲਈ ਜ਼ਿਲ੍ਹਾ ਪੱਧਰ ’ਤੇ ਕੁੱਲ 10 ਅਤੇ ਉਪ ਮੰਡਲ ਪੱਧਰ ’ਤੇ ਕੁੱਲ 10 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਦੋ ਮੈਂਬਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 31600 ਕੇਸ ਨਿਬੇੜੇ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 29444 ਕੇਸਾਂ ਦਾ ਨਿਬੇੜਾ ਦੋਵਾਂ ਧਿਰਾਂ ਦੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 506158719.82/-ਰੁਪਏ ਦੇ ਐਵਾਰਡ ਪਾਸ ਕੀਤੇ ਗਏ।

Advertisement

ਪਟਿਆਲਾ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਕੇਸਾਂ ਦੀ ਸੁਣਵਾਈ ਕਰਦੇ ਹੋਏ ਨਿਆਂਇਕ ਅਧਿਕਾਰੀ। -ਫੋਟੋ: ਰਾਜੇਸ਼ ਸੱਚਰ

ਸੁਨਾਮ ਊਧਮ ਸਿੰਘ ਵਾਲਾ (ਬੀਰਇੰਦਰ ਸਿੰਘ ਬਨਭੌਰੀ): ਜ਼ਿਲ੍ਹਾ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਸੁਨਾਮ ਵਿੱਚ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ਗੁਰਭਿੰਦਰ ਸਿੰਘ ਜੌਹਲ ਅਤੇ ਸਿਵਲ ਜੱਜ ਜੂਨੀਅਰ ਡਿਵੀਜ਼ਨ ਦਲੀਪ ਕੁਮਾਰ ਨੇ ਵੱਖ-ਵੱਖ ਕੇਸਾਂ ਦੀ ਸੁਣਵਾਈ ਕੀਤੀ। ਗੁਰਭਿੰਦਰ ਸਿੰਘ ਜੌਹਲ ਨੇ 864 ਕੇਸ ਸੁਣੇ, ਜਿਨ੍ਹਾਂ ਵਿੱਚੋਂ 550 ਕੇਸਾਂ ਦਾ ਨਿਬੇੜਾ ਆਪਸੀ ਰਜ਼ਾਮੰਦੀ ਨਾਲ ਕੀਤਾ ਤੇ ਦਲੀਪ ਕੁਮਾਰ ਵੱਲੋਂ 1063 ਕੇਸ ਲਗਾਏ ਗਏ, ਜਿਸ ਵਿੱਚ 793 ਕੇਸਾਂ ਦਾ ਨਿਬੇੜਾਾ ਕੀਤਾ ਗਿਆ।

Advertisement

Advertisement
Tags :
Author Image

Advertisement