For the best experience, open
https://m.punjabitribuneonline.com
on your mobile browser.
Advertisement

ਰਾਸ਼ਟਰੀ ਲੋਕ ਅਦਾਲਤ 9 ਨੂੰ

07:42 AM Mar 05, 2024 IST
ਰਾਸ਼ਟਰੀ ਲੋਕ ਅਦਾਲਤ 9 ਨੂੰ
Advertisement

ਧੂਰੀ: ਸੀਨੀਅਰ ਡਿਵੀਜ਼ਨ ਧੂਰੀ ਦੇ ਐਡੀਸ਼ਨਲ ਸਿਵਲ ਜੱਜ ਨੇਹਾ ਗੋਇਲ ਨੇ ਦੱਸਿਆ ਕਿ ਸਮੂਹ ਨਿਆਂਇਕ ਅਦਾਲਤ ਵੱਲੋਂ ਕੇਸਾਂ ਦੇ ਨਬਿੇੜੇ ਲਈ ਧੂਰੀ ਵਿੱਚ 9 ਮਾਰਚ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਨੇਹਾ ਗੋਇਲ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸੇ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਨੈਸ਼ਨਲ ਲੋਕ ਅਦਾਲਤ ਵਿੱਚ ਫ਼ੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ। ਉਨ੍ਹਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ। -ਖੇਤਰੀ ਪ੍ਰਤੀਨਿਧ

Advertisement

Advertisement
Author Image

Advertisement
Advertisement
×