ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਲੋਕ ਅਦਾਲਤ 58 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ

09:04 AM Sep 15, 2024 IST

ਲੁਧਿਆਣਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿੱਚ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਕੌਮੀ ਲੋਕ ਅਦਾਲਤ ਲਗਾਈ ਗਈ। ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 66768 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 58984 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਹਰਪ੍ਰੀਤ ਕੌਰ ਰੰਧਾਵਾ ਦੀ ਪ੍ਰਧਾਨਗੀ ਅਤੇ ਹਰਵਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇਖਰੇਖ ਵਿੱਚ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਲਗਾਈ ਗਈ। -ਟਨਸ

Advertisement

Advertisement