ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ, ਤਰਨ ਤਾਰਨ ਤੇ ਹੁਸ਼ਿਆਰਪੁਰ ’ਚ ਕੌਮੀ ਲੋਕ ਅਦਾਲਤਾਂ

11:06 AM Sep 15, 2024 IST
ਅੰਮ੍ਰਿਤਸਰ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਲੱਗੀ ਲੋਕ ਅਦਾਲਤ ਦੀ ਝਲਕ।

ਜਗਤਾਰ ਲਾਂਬਾ
ਅੰਮ੍ਰਿਤਸਰ 14 ਸਤੰਬਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਯਤਨਾਂ ਸਦਕਾ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 32,635 ਕੇਸ ਸੁਣਵਾਈ ਵਾਸਤੇ ਰੱਖੇ ਗਏ ਸਨ। ਇਨ੍ਹਾਂ ਵਿੱਚੋਂ 26,380 ਕੇਸਾਂ ਦਾ ਆਪਸੀ ਰਾਜ਼ੀਨਾਮੇ ਨਾਲ ਨਿਪਟਾਰਾ ਕੀਤਾ ਗਿਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਅਤੇ ਸਿਵਲ ਜੱਜ ਅਮਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਗਈ। ਉਨ੍ਹਾਂ ਦੱਸਿਆ ਕਿ ਇਹ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਤੇ ਬਾਬਾ ਬਕਾਲਾ ਵਿਖੇ ਵੀ ਅਦਾਲਤ ਲਗਾਈ ਗਈ। ਇਸ ਦੌਰਾਨ ਕੁੱਲ 30 ਬੈਂਚ ਬਣਾਏ ਗਏ ਸਨ, ਜਿਸ ਵਿੱਚੋਂ 23 ਬੈਂਚ ਅੰਮ੍ਰਿਤਸਰ ਅਦਾਲਤਾਂ, 1 ਬੈਂਚ ਸਥਾਈ ਲੋਕ ਅਦਾਲਤ, 4 ਬੈਂਚ ਅਜਨਾਲਾ, 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਅਤੇ ਇੱਕ ਬੈਂਚ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਵਿੱਚ ਲਗਾਏ ਗਏ।
ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 32,635 ਕੇਸ ਸੁਣਵਾਈ ਵਾਸਤੇ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 26380 ਕੇਸਾਂ ਦਾ ਆਪਸੀ ਰਾਜ਼ੀਨਾਮੇ ਨਾਲ ਨਿਬੇੜਾ ਕੀਤਾ ਗਿਆ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜ਼ੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ। ਜਿਹੜੇ ਵਿਅਕਤੀ ਆਪਣੇ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਅਦਾਲਤ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਲੰਬਿਤ ਹੈ, ਆਪਣੀ ਅਰਜ਼ੀ ਦੇ ਸਕਦੇ ਹਨ। ਨੀਲਮ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀ ਪ੍ਰਧਾਨਗੀ ਵਾਲੀ ਲੋਕ ਅਦਾਲਤ ਬੈਂਚ ਨੇ ਪੰਜ ਸਾਲ ਪੁਰਾਣੇ ਤਿੰਨ ਕੇਸਾਂ ਦਾ ਨਿਪਟਾਰਾ ਕੀਤਾ। ਇੰਜ ਹੀ ਪ੍ਰਿਅੰਕਾ ਸ਼ਰਮਾ, ਸਿਵਲ ਜੱਜ (ਜੂਨੀਅਰ ਡਵੀਜ਼ਨ)ਦੀ ਪ੍ਰਧਾਨਗੀ ਵਾਲੀ ਲੋਕ ਅਦਾਲਤ ਨੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਿਧਵਾ ਨੂੰਹ ਅਤੇ ਸੱਸ ਵਿੱਚ ਚੱਲ ਰਹੇ ਪੰਜ ਸਾਲ ਪੁਰਾਣੇ ਕੇਸ ਦਾ ਨਿਪਟਾਰਾ ਕੀਤਾ ਗਿਆ।
ਤਰਨ ਤਾਰਨ (ਗੁਰਬਖਸ਼ਪੁਰੀ): ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ’ਤੇ ਅੱਜ ਇੰਥੇ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਤੇ ਸੈਸਨਜ਼ ਜੱਜ ਕਮ-ਚੇਅਰਮੈਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਨਿਗਰਾਨੀ ਹੇਠ ਲੋਕ ਅਦਾਲਤ ਲਗਾਈ ਗਈ। ਇਸ ਵਿੱਚ ਕੁੱਲ 15 ਬੈਂਚਾਂ ਵੱਲੋਂ 2612 ਕੇਸਾਂ ਦਾ ਨਿਬੇੜਾ ਕੀਤਾ ਗਿਆ|
ਬੈਂਚਾਂ ਦੀ ਅਗਵਾਈ ਨਿਆਂਇਕ ਅਧਿਕਾਰੀ ਨੀਤਿਕਾ ਵਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਪ੍ਰਸ਼ਾਤ ਵਰਮਾ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਰਜਣੀ ਸ਼ੋਕਰਾ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਅਮਨਦੀਪ ਸਿੰਘ ਵਧੀ ਸਿਵਲ ਜੱਜ ਸੀਨੀਅਰ ਡਿਵੀਜ਼ਨ, ਪੰਕਜ ਵਰਮਾ ਸਿਵਲ ਜੱਜ ਜੂਨੀਅਰ ਡਿਵੀਜ਼ਨ, ਤਨਵੀਰ ਸਿੰਘ ਮਾਧਵ ਸਿਵਲ ਜੱਜ (ਜੂਨੀਅਰ ਡੀਵੀਜ਼ਨ), (ਪੱਟੀ ਵਿਖੇ) ਸਿਮਰਜੀਤ ਸਿੰਘ ਸਿਵਲ ਜੱਜ ਜੂਨੀਅਰ ਡੀਵੀਜ਼ਨ, ਖਡੂਰ ਸਾਹਿਬ ਵਿਖੇ ਇੰਦੂ ਬਾਲਾ ਸਬ ਡਿਵੀਜ਼ਨ ਜੁਡੀਸ਼ਲ ਮੈਜਿਸਟਰੇਟ ਆਦਿ ਨੇ ਕੀਤੀ| ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 4738 ਰੱਖੇ ਕੇਸਾਂ ਵਿਚੋਂ 2612 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 14.37 ਕਰੋੜ ਰੁਪਏ ਦੀ ਰਕਮ ਦੀ ਫੈਸਲੇ ਕੀਤੇ ਗਏ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹੇ ਵਿੱਚ ਤੀਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਾਲ ਦੀ ਅਗਵਾਈ ਹੇਠ ਲਗਾਈ ਗਈ ਇਸ ਅਦਾਲਤ ਲਈ 27 ਬੈਂਚ ਬਣਾਏ ਗਏ ਜਿਨ੍ਹਾਂ ਵਿਚ ਹੁਸ਼ਿਆਰਪੁਰ ਜੁਡੀਸ਼ੀਅਲ ਅਦਾਲਤਾਂ ਵਿੱਚ ਬੈਂਚ, ਦਸੂਹਾ ਵਿੱਚ 4 ਮੁਕੇਰੀਆਂ ’ਚ 3 ਅਤੇ ਗੜ੍ਹਸ਼ੰਕਰ ਵਿਚ 2 ਬੈਂਚ ਸ਼ਾਮਿਲ ਹਨ।
ਇਸ ਤੋਂ ਇਲਾਵਾ ਰੈਵਨਿਊ ਅਦਾਲਤਾਂ ਦੇ 7 ਬੈਂਚਾਂ ਸਥਾਪਿਤ ਕੀਤੇ ਗਏ। ਇਸ ਲੋਕ ਅਦਾਲਤ ਦੌਰਾਨ ਵੱਖ-ਵੱਖ ਕਿਸਮ ਦੇ 16172 ਮਾਮਲਿਆਂ ਦੀ ਸੁਣਵਾਈ ਹੋਈ ਜਿਨ੍ਹਾਂ ਵਿਚੋਂ 13757 ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਦੇ ਨਾਲ ਹੀ 21,02,55,452 ਰੁਪਏ ਦੇ ਅਵਾਰਡ ਜਾਰੀ ਕੀਤੇ ਗਏ।

Advertisement

Advertisement