ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮੀ ਪਾਰਟੀਆਂ ਨੂੰ ਪੰਜਾਬ ਦੀ ਕੋਈ ਫਿਕਰ ਨਹੀਂ: ਢਿੱਲੋਂ

07:53 AM May 05, 2024 IST
ਰਣਜੀਤ ਸਿੰਘ ਢਿੱਲੋਂ ਦਾ ਸਨਮਾਨ ਕਰਦੇ ਹੋਏ ਅਕਾਲੀ ਦਲ ਦੇ ਆਗੂ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਆਵਾਜ਼ ਸੰਸਦ ਵਿੱਚ ਬੁਲੰਦ ਕਰੇਗਾ ਕਿਉਂਕਿ ਦੂਜੀਆਂ ਸਿਆਸੀ ਪਾਰਟੀਆਂ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਗੱਲ ਨਹੀਂ ਕੀਤੀ। ਉਹ ਅੱਜ ਟਕਸਾਲੀ ਅਕਾਲੀ ਪਰਿਵਾਰ ਬਲਜੀਤ ਸਿੰਘ ਦੁਖੀਆ ਦੇ ਘਰ ਇਲਾਕਾ ਵਾਸੀਆਂ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ ਜੋ ਇਸ ਸੂਬੇ ਦੀ ਆਵਾਜ਼ ਬੁਲੰਦ ਕਰ ਸਕਦੀ ਹੈ ਪਰ ਦੂਜੀਆਂ ਕੌਮੀ ਪਾਰਟੀਆਂ ਨੂੰ ਇਸ ਸੂਬੇ ਦੀ ਕੋਈ ਫ਼ਿਕਰ ਨਹੀਂ ਹੈ। ਉਨ੍ਹਾਂ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਪਾਰਟੀ ਦੀ ਪੰਜਾਬ ਨਾਲ ਕੀਤੀ ਗੱਦਾਰੀ ਦਾ ਵੀ ਜ਼ਿਕਰ ਕਰਦਿਆਂ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਬਲਜੀਤ ਸਿੰਘ ਦੁਖੀਆ ਅਤੇ ਹੋਰ ਆਗੂਆਂ ਨੇ ਰਣਜੀਤ ਸਿੰਘ ਢਿੱਲੋ ਨੂੰ ਸਨਮਾਨਿਤ ਕਰਦਿਆਂ ਵੋਟਾਂ ਪਾ ਕੇ ਕਾਮਯਾਬ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬਲਵਿੰਦਰ ਸਿੰਘ ਲਾਇਲਪੁਰੀ, ਤਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਹਰਮਿੰਦਰ ਸਿੰਘ ਸੇਠੀ, ਤਰਵਿੰਦਰ ਪਾਲ ਸਿੰਘ ਮਿੰਟੂ, ਬੱਬੂ ਸਿੰਘ, ਬਲਜੀਤ ਸਿੰਘ ਬੱਲੀ, ਪਰਵਿੰਦਰ ਸਿੰਘ ਬੱਬੂ, ਗੁਰਚਰਨ ਸਿੰਘ ਮਿੰਟਾ, ਸੁਰਿੰਦਰ ਸਿੰਘ ਬਿੰਦਰਾ, ਵਰਿੰਦਰ ਸਿੰਘ ਸ਼ੈਲੀ, ਨਰਿੰਦਰ ਕੌਰ ਲਾਂਬਾ, ਅਸ਼ੋਕ ਮਲਹੋਤਰਾ ਅਤੇ ਸੁਰਜੀਤ ਸਿੰਘ ਸਚਦੇਵਾ ਆਦਿ ਵੀ ਹਾਜ਼ਰ ਸਨ।

Advertisement

Advertisement
Advertisement