ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮੀ ਪਾਰਟੀਆਂ ਘੱਟ ਗਿਣਤੀਆਂ ਨਾਲ ਕਰ ਰਹੀਆਂ ਨੇ ਧੱਕਾ: ਕਰਨ ਸਿੰਘ

08:25 AM Apr 24, 2024 IST
ਗੁਰਦੁਆਰਾ ਕਤਲਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਪੁੱਜੇ ਕਰਨ ਸਿੰਘ।

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 23 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਖੇਤਰੀਵਾਦ ਨੂੰ ਬਚਾਉਣ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਕੱਲੇ ਤੌਰ ’ਤੇ ਚੋਣ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਸੂਬਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰ ਕੇ ਘੱਟ ਗਿਣਤੀਆਂ ਨਾਲ ਧੱਕਾ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਨੇ ਇੱਥੇ ਦਫ਼ਤਰ ਵਿੱਚ ਪਾਰਟੀ ਦੇ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ। ਇਸ ਤੋਂ ਬਾਅਦ ਉਹ ਪਾਰਟੀ ਵਰਕਰਾਂ ਨਾਲ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨਾਲ ਕਈ ਤਰ੍ਹਾਂ ਦੇ ਵਾਅਦੇ ਕਰ ਕੇ ਸੱਤਾ ਵਿੱਚ ਆਈ ‘ਆਪ’ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਮੌਕੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਅਮਨਦੀਪ ਸਿੰਘ ਮਾਂਗਟ, ਬਲਦੇਵ ਸਿੰਘ ਹਾਫਿਜ਼ਾਬਾਦ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਮੋਹਨਜੀਤ ਸਿੰਘ ਕਮਾਲਪੁਰ, ਬਾਈ ਪਰਮਿੰਦਰ ਸਿੰਘ ਸੇਖੋਂ, ਜੁਗਰਾਜ ਸਿੰਘ ਮਾਨਖੇੜੀ, ਜਗਪਾਲ ਸਿੰਘ ਜੌਲੀ ਆਦਿ ਹਾਜਰ ਸਨ।

Advertisement

Advertisement
Advertisement