For the best experience, open
https://m.punjabitribuneonline.com
on your mobile browser.
Advertisement

ਕਟਾਰੂਚੱਕ ਮਾਮਲੇ ’ਤੇ ਕੌਮੀ ਐੱਸਸੀ ਕਮਿਸ਼ਨ ਵੱਲੋਂ ਅਧਿਕਾਰੀ ਤਲਬ

03:08 PM Jun 30, 2023 IST
ਕਟਾਰੂਚੱਕ ਮਾਮਲੇ ’ਤੇ ਕੌਮੀ ਐੱਸਸੀ ਕਮਿਸ਼ਨ ਵੱਲੋਂ ਅਧਿਕਾਰੀ ਤਲਬ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 29 ਜੂਨ

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿੱਚ ਪੰਜਾਬ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਕਮਿਸ਼ਨ ਨੇ 31 ਜੁਲਾਈ ਨੂੰ ਪੰਜਾਬ ਦੇ ਅਧਿਕਾਰੀ ਦਿੱਲੀ ਰਿਪੋਰਟ ਦੇਣ ਲਈ ਸੱਦੇ ਹਨ। ਕਮਿਸ਼ਨ ਦਾ ਕਹਿਣਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ ਕਾਰਵਾਈ ਦੀ ਰਿਪੋਰਟ ਸੌਂਪਣ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ, ਜਿਸ ਨੂੰ ਮੰਤਰੀ ਵੱਲੋਂ ਧਮਕੀਆਂ ਦੇ ਫੋਨ ਆ ਰਹੇ ਸਨ। ਕਮਿਸ਼ਨ ਦਾ ਕਹਿਣਾ ਹੈ ਕਿ 5 ਮਈ ਦੇ ਨੋਟਿਸ ਤੋਂ ਬਾਅਦ 25 ਮਈ ਅਤੇ 5 ਜੂਨ ਨੂੰ ਇੱਕ ਹੋਰ ਨੋਟਿਸ ਦਿੱਤਾ ਗਿਆ ਸੀ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਡੀਜੀਪੀ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਨਵੀਂ ਦਿੱਲੀ ਵਿਖੇ ਕਮਿਸ਼ਨ ਨੇ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਸੁਣਵਾਈ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਕਮਿਸ਼ਨ ਨੇ ਅਧਿਕਾਰੀਆਂ ਨੂੰ ਤਾਜ਼ਾ ਕਾਰਵਾਈ ਦੀ ਰਿਪੋਰਟ ਅਤੇ ਸਬੰਧਤ ਫਾਈਲਾਂ, ਕੇਸ ਡਾਇਰੀਆਂ ਅਤੇ ਹੋਰ ਕਾਰਵਾਈਆਂ ਸਮੇਤ ਸਾਰੇ ਸਬੰਧਤ ਦਸਤਾਵੇਜ਼ ਲਿਆਉਣ ਲਈ ਵੀ ਕਿਹਾ ਹੈ।

Advertisement
Tags :
Advertisement
Advertisement
×