ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਸੁਰਜੀਤ ਪਾਤਰ: ਸ਼ਖ਼ਸੀਅਤ ਅਤੇ ਸਾਹਿਤ’ ਬਾਰੇ ਕੌਮੀ ਸੈਮੀਨਾਰ 18 ਨੂੰ

07:01 AM Aug 15, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਅਗਸਤ

Advertisement

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਇੱਕ ਰੋਜ਼ਾ ਕੌਮੀ ਸੈਮੀਨਾਰ ‘ਸੁਰਜੀਤ ਪਾਤਰ: ਸ਼ਖ਼ਸੀਅਤ ਅਤੇ ਸਾਹਿਤ’ 18 ਅਗਸਤ ਨੂੰ ਸਵੇਰੇ 10 ਵਜੇ ਪੰਜਾਬੀ ਭਵਨ ਲੁਧਿਆਣਾ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਸੀਨਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਦਿੱਤੀ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਉਕਤ ਸੈਮੀਨਾਰ ਦੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਅਮਰਜੀਤ ਸਿੰਘ ਗਰੇਵਾਲ ਕਰਨਗੇ ਅਤੇ ਮੁੱਖ ਸੁਰ ਭਾਸ਼ਣ ਡਾ. ਸੁਰਜੀਤ ਸਿੰਘ ਦੇਣਗੇ। ਉਨ੍ਹਾਂ ਦੱਸਿਆ ਕਿ ਪਹਿਲੇ ਸੈਸ਼ਨ ਵਿੱਚ ਡਾ. ਜਗਵਿੰਦਰ ਜੋਧਾ ‘ਸੁਰਜੀਤ ਪਾਤਰ ਦੀ ਵਾਰਤਕ: ਵਿਚਾਰ ਤੇ ਵਿਧਾਨ’ ਅਤੇ ਡਾ. ਦੀਪਕ ਧਲੇਵਾਂ ‘ਸੁਰਜੀਤ ਪਾਤਰ ਦਾ ਗੀਤ ਕਾਵਿ’ ਬਾਰੇ ਪੇਪਰ ਪੇਸ਼ ਕਰਨਗੇ। ਇਸੇ ਤਰ੍ਹਾਂ ਦੂਸਰੇ ਸੈਸ਼ਨ ਦੀ ਪ੍ਰਧਾਨਗੀ ਡਾ. ਯੋਗਰਾਜ ਕਰਨਗੇ। ਇਸ ਸੈਸ਼ਨ ਦੌਰਾਨ ਡਾ. ਦੇਵਿੰਦਰ ਸੈਫ਼ੀ ‘ਪਾਤਰ ਕਾਵਿ: ਤਣਾਓ ਅਤੇ ਬੋਧ’ ਬਾਰੇ ਅਤੇ ਡਾ. ਨੀਤੂ ਅਰੋੜਾ ‘ਸੁਰਜੀਤ ਪਾਤਰ ਦੀ ਕਵਿਤਾ ਵਿੱਚ ਪ੍ਰਤਿਰੋਧ’ ਬਾਰੇ ਆਪਣੇ ਖੋਜ-ਪੱਤਰ ਪੇਸ਼ ਕਰਨਗੇ। ਉਨ੍ਹਾਂ ਦਸਿਆ ਕਿ ਇਸ ਸੈਮੀਨਾਰ ਮੌਕੇ ਡਾ. ਸੁਰਜੀਤ ਪਾਤਰ ਦੀਆਂ ਕਵਿਤਾਵਾਂ ’ਤੇ ਆਧਾਰਤ ਨਾਟਕ ‘ਭਾਸ਼ਾ ਵਹਿੰਦਾ ਦਰਿਆ’ (ਜਿਸ ਦੇ ਲੇਖਕ ਤੇ ਅਦਾਕਾਰ ਡਾ. ਸੋਮਪਾਲ ਹੀਰਾ ਅਤੇ ਨਿਰਦੇਸ਼ਕ ਡਾ. ਕੰਵਲ ਢਿੱਲੋਂ ਹਨ) ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਸੈਮੀਨਾਰ ਦੇ ਸੰਯੋਜਕ ਡਾ. ਗੁਰਇਕਬਾਲ ਸਿੰਘ ਹਨ। ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਕਾਡਮੀ ਨੇ ਸੈਮੀਨਾਰ ਵਿੱਚ ਸਮੂਹ ਸਾਹਿਤ ਪ੍ਰੇਮੀਆਂ ਨੂੰ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ।

Advertisement
Advertisement
Advertisement