ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਸਬ-ਜੂਨੀਅਰ ਥਰੋਅ ਬਾਲ ਚੈਂਪੀਅਨਸ਼ਿਪ ਸਮਾਪਤ

06:55 AM May 31, 2024 IST
ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਏਕੇ ਸ਼ਰਮਾ, ਡਾਇਰੈਕਟਰ ਭੁਪਿੰਦਰ ਸਿੰਘ, ਰਵਿੰਦਰ ਕੌਰ ਤੇ ਹੋਰ।

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 30 ਮਈ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਵਿੱਚ 29ਵੀਂ ਨੈਸ਼ਨਲ ਸਬ ਜੂਨੀਅਰ ਥਰੋਅ ਬਾਲ ਚੈਂਪੀਅਨਸ਼ਿਪ ਵਿੱਚ 16 ਸੂਬਿਆਂ ਤੋਂ 19 ਟੀਮਾਂ ਅਤੇ 700 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਇਸ ਖੇਡ ਦਾ ਉਦਘਾਟਨ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਅਤੇ ਡਾ. ਜਗਜੀਤ ਸਿੰਘ ਧੂਰੀ (ਪ੍ਰੈਜ਼ੀਡੈਂਟ ਆਫ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ) ਵੱਲੋਂ ਕੀਤਾ ਗਿਆ ਸੀ। ਦੂਜੇ ਦਿਨ ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੇ ਇੱਕ ਦੂਜੇ ਨਾਲ ਮੈਚ ਖੇਡੇ ਅਤੇ ਆਪਣੀ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ। ਅੱਜ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਏ.ਕੇ. ਸ਼ਰਮਾ ਆਈ.ਆਰ.ਐਸ ਪ੍ਰੈਜ਼ੀਡੈਂਟ ਆਫ ਪੀ .ਏ .ਏ ਅਤੇ ਪੀ.ਟੀ.ਏ. ਮੈਂਬਰ ਆਫ ਫੂਡ ਕਮਿਸ਼ਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਚੈਂਪੀਅਨਸ਼ਿਪ ਵਿੱਚ ਲੜਕਿਆਂ ਦੀ ਟੀਮ ਵਿੱਚ ਦਿੱਲੀ ਦੀ ਟੀਮ ਨੇ ਪਹਿਲਾ ਸਥਾਨ, ਹਰਿਆਣਾ ਨੇ ਦੂਜਾ ਅਤੇ ਰਾਜਸਥਾਨ ਤੇ ਆਂਧਰਾ ਪ੍ਰਦੇਸ਼ ਦੀ ਟੀਮ ਨੇ ਤੀਜਾ ਪਾਰਟਨਰ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਦੀ ਟੀਮ ਵਿੱਚ ਪਹਿਲਾ ਸਥਾਨ ਦਿੱਲੀ, ਦੂਸਰਾ ਸਥਾਨ ਤਾਮਿਲਨਾਡੂ ਅਤੇ ਤੀਜੇ ਸਥਾਨ ਤੇ ਕੇਰਲਾ ਅਤੇ ਰਾਜਸਥਾਨ ਦੀ ਟੀਮ ਰਹੀ। ਜਿਨ੍ਹਾਂ ਨੂੰ ਮੁੱਖ ਮਹਿਮਾਨ ਵੱਲੋਂ ਟਰਾਫੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏ.ਕੇ. ਸ਼ਰਮਾ ਆਈ.ਆਰ.ਐਸ ਨੇ ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਇਸ ਖੇਡ ਮੁਕਾਬਲਿਆਂ ਵਿੱਚ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਅਤੇ ਸਮੂਹ ਸਕੂਲ ਮੈਨੇਜਮੈਂਟ ਵੱਲੋਂ ਏ.ਕੇ. ਸ਼ਰਮਾ ਆਈ.ਆਰ.ਐਸ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ।

Advertisement

Advertisement