ਸਕੂਲ ਵਿੱਚ ਕੌਮੀ ਏਕਤਾ ਦਿਵਸ ਮਨਾਇਆ
ਪੱਤਰ ਪ੍ਰੇਰਕ
ਜ਼ੀਰਾ, 4 ਨਵੰਬਰ
ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ਵਿੱਚ ਕੌਮੀ ਏਕਤਾ ਦਿਵਸ ਮਨਾਇਆ ਗਿਆ। ਇਹ ਦਿਨ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਅਤੇ ਲੋਹ ਪੁਰਸ਼ ਦੇ ਨਾਮ ਨਾਲ ਜਾਣੇ ਜਾਂਦੇ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ। ਇਸ ਮੌਕੇ ਚਾਰਟ, ਕੁਇੱਜ਼, ਭਾਸ਼ਣ ਤੇ ਲੇਖ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਸਕੂਲ ਦੇ ਹੈੱਡਮਾਸਟਰ ਵਿਸ਼ੇਸ਼ ਸਚਦੇਵਾ ਨੇ ਦੱਸਿਆ ਕਿ ਰਾਸ਼ਟਰੀ ਏਕਤਾ ਦਿਹਾੜਾ ਸਰਦਾਰ ਵੱਲਭ ਭਾਈ ਪਟੇਲ ਵੱਲੋਂ ਦੇਸ਼ ਦੀ ਅਨੇਕਤਾ ਵਿੱਚ ਏਕਤਾ ਬਣਾਏ ਰੱਖਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਦੀ ਯਾਦ ਦਿਵਾਉਂਦਾ ਹੈ। ਇਸ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਵਿੱਚ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਦੀਪਕ ਕੁਮਾਰ ਅਤੇ ਸਕੂਲ ਦੇ ਲਿਟਰੇਰੀ ਕਲੱਬ ਦੇ ਇੰਚਾਰਜ ਬਲਜੀਤ ਸਿੰਘ ਜੰਡੂ ਦਾ ਵਿਸ਼ੇਸ਼ ਯੋਗਦਾਨ ਰਿਹਾ।
ਸ਼ਹਿਣਾ (ਪੱਤਰ ਪ੍ਰੇਰਕ): ਫਰੈਂਡਜ਼ ਕਲੱਬ ਸ਼ਹਿਣਾ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਹਾੜੇ ਮੌਕੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਕਲੱਬ ਅਹੁਦੇਦਾਰਾਂ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿੱਚ ਮਹੱਤਵਪੂਰਨ ਰੋਲ ਨਿਭਾਇਆ ਸੀ। ਉਨ੍ਹਾਂ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਇੱਕ ਕਰਨ ਲਈ ਲੰਮੀ ਯਾਤਰਾ ਕੀਤੀ।