ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਕੰਦ ਲਾਲ ਨੈਸ਼ਨਲ ਕਾਲਜ ਵਿੱਚ ਕੌਮੀ ਵਰਕਸ਼ਾਪ

08:56 AM Apr 23, 2024 IST
ਵਰਕਸ਼ਾਪ ਦੌਰਾਨ ਮੁੱਖ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਰੀਤੂ ਕੁਮਾਰ।

ਪੱਤਰ ਪ੍ਰੇਰਕ
ਯਮੁਨਾਨਗਰ, 22 ਅਪਰੈਲ
ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਵਿਗਿਆਨ ਵਿਭਾਗ ਨੇ ਉਚੇਰੀ ਸਿੱਖਿਆ ਵਿਭਾਗ, ਪੰਚਕੂਲਾ ਦੇ ਸਹਿਯੋਗ ਨਾਲ ਇੱਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਲਗਾਈ। ਖੋਜ ਵਿਧੀ ਅਤੇ ਵਿਗਿਆਨਕ ਲਿਖਤ ਵਿਸ਼ੇ ’ਤੇ ਇਸ ਵਰਕਸ਼ਾਪ ਦਾ ਉਦਘਾਟਨ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਡੀਨ ਪ੍ਰੋਫੈਸਰ ਅਨਿਲ ਕੁਮਾਰ ਵਸ਼ਿਸ਼ਟ ਨੇ ਮਾਂ ਸਰਸਵਤੀ ਦੀ ਮੂਰਤੀ ਅੱਗੇ ਦੀਪ ਬਾਲ ਕੇ ਕੀਤਾ। ਕਾਲਜ ਪ੍ਰਿੰਸੀਪਲ ਡਾ. ਰੀਤੂ ਕੁਮਾਰ ਨੇ ਮੁੱਖ ਮਹਿਮਾਨ ਨੂੰ ਬੂਟਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਵਾਗਤ ਕੀਤਾ ਅਤੇ ਰਾਸ਼ਟਰੀ ਪੱਧਰ ਦੀ ਵਰਕਸ਼ਾਪ ਦੀ ਸਫਲਤਾ ਲਈ ਕੋਆਰਡੀਨੇਟਰ ਡਾ. ਰਚਨਾ ਅਗਰਵਾਲ, ਕੋ-ਕਨਵੀਨਰ ਡਾ. ਮਮਤਾ ਓਬਰਾਏ ਅਤੇ ਡਾ. ਸਵਿਤਾ ਗਰਗ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ। ਇਸ ਵਰਕਸ਼ਾਪ ਵਿੱਚ ਲਗਭਗ 149 ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਵਰਕਸ਼ਾਪ ਦੀ ਕੋਆਰਡੀਨੇਟਰ ਡਾ. ਰਚਨਾ ਅਗਰਵਾਲ ਨੇ ਕਿਹਾ ਕਿ ਖੋਜ ਰਾਹੀਂ ਕਿਸੇ ਵੀ ਤੱਥ, ਸਿਧਾਂਤ, ਵਿਧੀ ਜਾਂ ਚੀਜ਼ ਦੀ ਖੋਜ ਕੀਤੀ ਜਾ ਸਕਦੀ ਹੈ। ਇਸ ਨਾਲ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ। ਮੁੱਖ ਮਹਿਮਾਨ ਪ੍ਰੋਫੈਸਰ ਅਨਿਲ ਕੁਮਾਰ ਵਸ਼ਿਸ਼ਟ ਨੇ ਆਪਣੇ ਲੈਕਚਰ ਵਿੱਚ ਕਿਹਾ ਕਿ ਖੋਜ ਤੋਂ ਬਿਨਾਂ ਗਿਆਨ ਅਤੇ ਵਿਕਾਸ ਸੰਭਵ ਨਹੀਂ ਹੈ ਜਿਸ ਕਰ ਕੇ ਅੱਜ ਦੇ ਯੁੱਗ ਵਿੱਚ ਨਵੀਂ ਰਾਸ਼ਟਰੀ ਸਿੱਖਿਆ ਨੀਤੀ- 2020 ਵਿੱਚ ਖੋਜ ਨਵੀਨਤਾ ਦੇ ਸੱਭਿਆਚਾਰ ਨੂੰ ਸਰਗਰਮ ਕਰਨ ਦੀ ਵਿਵਸਥਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਵਰਕਸ਼ਾਪ ਦੇ ਦੂਜੇ ਸੈਸ਼ਨ ਦੇ ਮੁੱਖ ਬੁਲਾਰੇ ਡਾ. ਪੀਕੇ ਆਹਲੂਵਾਲੀਆ, ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਨੇ ਖੋਜ ਕਾਰਜਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਵੱਖ-ਵੱਖ ਉਦਾਹਰਣਾਂ ਦੇ ਨਾਲ ਵਿਦਿਆਰਥੀਆਂ ਨੂੰ ਖੋਜ ਵਿੱਚ ਸ਼ਾਮਲ ਹੋਣ ਲਈ ਵੀ ਪ੍ਰੇਰਿਤ ਕੀਤਾ । ਵਰਕਸ਼ਾਪ ਦੇ ਦੁਪਹਿਰ ਬਾਅਦ ਦੇ ਸੈਸ਼ਨ ਵਿੱਚ ਪਹਿਲੇ ਬੁਲਾਰੇ ਬਾਬਾ ਗੁਲਾਮ ਸ਼ਾਹ ਯੂਨੀਵਰਸਿਟੀ, ਰਾਜੌਰੀ ਤੋਂ ਆਏ ਡਾ. ਰਾਮ ਸਿੰਘ ਸਹਾਇਕ ਪ੍ਰੋਫੈਸਰ, ਗਣਿਤ ਵਿਭਾਗ ਨੇ ਕਿਹਾ ਕਿ ਵਿਚਾਰਾਂ, ਪ੍ਰਕਿਰਿਆਵਾਂ ਅਤੇ ਪ੍ਰਮਾਣਾਂ ਨੂੰ ਸਹੀ ਢੰਗ ਨਾਲ ਬਿਆਨ ਕਰਨ ਦੀ ਸਮਰੱਥਾ ਦਾ ਥੰਮ ਵਿਗਿਆਨਕ ਲਿਖਤ ਹੈ ਜਦਕਿ ਦੂਜੇ ਬੁਲਾਰੇ, ਕੁਰੂਕਸ਼ੇਤਰ ਯੂਨੀਵਰਸਿਟੀ ਵਿਭਾਗ ਦੇ ਕੰਪਿਊਟਰ ਵਿਭਾਗ ਦੇ ਮੁਖੀ ਡਾ. ਰਾਕੇਸ਼ ਕੁਮਾਰ ਨੇ ਕਿਹਾ ਕਿ ਖੋਜਕਰਤਾਵਾਂ ਨੂੰ ਆਪਣੀ ਖੋਜ ਪ੍ਰਕਾਸ਼ਿਤ ਕਰਦੇ ਸਮੇਂ ਵਿਗਿਆਨਕ ਭਾਈਚਾਰੇ ਦੁਆਰਾ ਪ੍ਰਵਾਨਿਤ ਨੈਤਿਕ ਸਿਧਾਂਤਾਂ ਅਤੇ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Advertisement

Advertisement
Advertisement