ਸਵਾਮੀ ਵਿਵੇਕਾਨੰਦ ਦੀ ਜੈਅੰਤੀ ਤੇ ਰਾਸ਼ਟਰੀ ਯੁਵਾ ਦਿਵਸ ਮਨਾਇਆ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ,11 ਜਨਵਰੀ
ਇੱਥੇ ਮਾਰਕੰਡਾਂ ਨੈਸ਼ਨਲ ਕਾਲਜ ਦੇ ਐੱਨਐੱਸਐਸ ਯੂਨਿਟ ਅਤੇ ਭਾਰਤ ਵਿਕਾਸ ਪਰਿਸ਼ਦ ਦੀ ਸਥਾਨਕ ਇਕਾਈ ਦੇ ਸਾਂਝੇ ਉਦਮ ਨਾਲ ਸਵਾਮੀ ਵਿਵੇਕਾਨੰਦ ਦੀ ਜੈਅੰਤੀ ਤੇ ਰਾਸ਼ਟਰੀ ਯੁਵਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਵਾਮੀ ਵਿਵੇਕਾਨੰਦ ਦੀ ਮੂਰਤੀ ’ਤੇ ਹਾਰ ਪਾ ਕੇ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਅਸ਼ੋਕ ਕੁਮਾਰ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ’ਤੇ ਚਾਨਣਾ ਪਾਉਂਦਿਆ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਤੇ ਦੇਸ਼ ਦੀ ਉਸਾਰੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਐੱਨਐੱਸਐੱਸ ਸੈੱਲ ਦੀ ਇੰਚਾਰਜ ਡਾ. ਭਾਵਿਨੀ ਤੇਜਪਾਲ ਦੀ ਅਗਵਾਈ ਹੇਠ ਭਾਰਤ ਵਿਕਾਸ ਪਰਿਸ਼ਦ ਦੀ ਸਥਾਨਕ ਇਕਾਈ ਦੇ ਪ੍ਰਧਾਨ ਰਮੇਸ਼ ਕਟਾਰੀਆ, ਸੂਬਾ ਅਧਿਕਾਰੀ ਡਾ. ਪਰਮਜੀਤ ਪਾਹਵਾ ਤੋਂ ਇਲਾਵਾ ਹੋਰ ਮੈਂਬਰ ਮੌਜੂਦ ਸਨ। ਇਸ ਮੌਕੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲ ਕੇ ਸਮਾਜ ਸੇਵਾ ਨੂੰ ਸਮਰਪਿਤ ਹੋਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਕਾਲਜ ਸਟਾਫ ਤੇ ਵਿਦਿਆਰਥੀ ਮੌਜੂਦ ਸਨ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰ ਨਿਰਮਾਣ ਤੇ ਸੇਵਾ ਭਾਵਨਾ ਨਾਲ ਕੀਤੀ ਗਈ।