ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਹਵਾਈ ਸੇਵਾਵਾਂ ’ਤੇ ਕੀਤੇ ਖਰਚ ਦਾ ਵੇਰਵਾ ਮੰਗਿਆ
03:41 PM Sep 27, 2023 IST
ਚੰਡੀਗੜ੍ਹ, 27 ਸਤੰਬਰ
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਹੈਲੀਕਾਪਟਰਾਂ ਅਤੇ ਹਵਾਈ ਜਹਾਜ਼ਾਂ ਦੀ ਵਰਤੋਂ 'ਤੇ ਕੀਤੇ ਖਰਚੇ ਦੇ ਵੇਰਵੇ ਮੰਗੇ ਅਤੇ ਦੂਜੇ ਰਾਜਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ 'ਲਗਜ਼ਰੀ ਫਲਾਈਟਾਂ' 'ਤੇ ਜਨਤਾ ਦਾ ਪੈਸਾ ਖਰਚਣ ਦਾ ਦੋਸ਼ ਲਗਾਇਆ। ਸ੍ਰੀ ਸਿੱਧੂ ਨੇ ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਸੂਚਨਾ ਦੇ ਅਧਿਕਾਰ ਤਹਿਤ ਜਾਣਕਾਰੀ ਮੰਗੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਹੋਰ ਰਾਜਾਂ ਵਿੱਚ ਚੋਣ ਪ੍ਰਚਾਰ ਲਈ ਹਵਾਈ ਸੇਵਾਵਾਂ ਲਈਆਂ।
Advertisement
Advertisement