For the best experience, open
https://m.punjabitribuneonline.com
on your mobile browser.
Advertisement

ਨਵਜੋਤ ਸਿੱਧੂ ਨੇ ਨਾਜਾਇਜ਼ ਖਣਨ ਦਾ ਮਾਮਲਾ ਮੁੜ ਚੁੱਕਿਆ

08:47 AM Mar 18, 2024 IST
ਨਵਜੋਤ ਸਿੱਧੂ ਨੇ ਨਾਜਾਇਜ਼ ਖਣਨ ਦਾ ਮਾਮਲਾ ਮੁੜ ਚੁੱਕਿਆ
Navjot Sidhu-cricket-Amritsar East - INC
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 17 ਮਾਰਚ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਨਾਜਾਇਜ਼ ਖਣਨ ਦਾ ਮਾਮਲਾ ਮੁੜ ਚੁੱਕਿਆ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਰੂਪਨਗਰ ਜ਼ਿਲ੍ਹੇ ਦੇ ਇਕ ਪਿੰਡ ’ਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਲਿਖਿਆ ਹੈ ਕਿ ਭਗਵੰਤ ਮਾਨ ਐਂਡ ਕੰਪਨੀ ਵੱਲੋਂ ਜੰਗਲਾਤ ਦੀ ਜ਼ਮੀਨ ਨੂੰ ਵੱਡੇ ਪੱਧਰ ’ਤੇ ਤਬਾਹ ਕੀਤਾ ਜਾ ਰਿਹਾ ਹੈ। ਪਿੰਡ ਭਲਾਣ ਤਹਿਸੀਲ ਨੰਗਲ ਵਿਚ ਸਵੇਰ ਤੋਂ ਹੀ ਵੱਡੇ ਪੱਧਰ ’ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਹ ਵੀਡੀਓ 53 ਸਕਿੰਟ ਦੀ ਹੈ। ਵੀਡੀਓ ਬਣਾਉਣ ਵਾਲੇ ਵਿਅਕਤੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਥਾਂ ਭਲਾਣ ਪਿੰਡ ਦੀ ਸਰਕਾਰੀ ਜ਼ਮੀਨ ਦੀ ਹੈ ਜਿੱਥੇ ਸਵੇਰੇ ਪੌਣੇ ਪੰਜ ਵਜੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਜਿੱਥੇ ਕਈ ਮਸ਼ੀਨਾਂ ਇੱਕੋ ਸਮੇਂ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਇਸ ਸਾਲ ਦੇ ਸ਼ੁਰੂਆਤ ਤੋਂ ਹੀ ਗੈਰਕਾਨੂੰਨੀ ਮਾਈਨਿੰਗ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਂਦੇ ਆ ਰਹੇ ਹਨ। ਉਨ੍ਹਾਂ ਵੱਲੋਂ ਰੂਪਨਗਰ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ਐੱਨਜੀਟੀ ’ਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਰੂਪਨਗਰ ਦੇ ਡੀਐਮ ਅਤੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਹੈ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੈਅ ਕੀਤੀ ਗਈ ਹੈ ਜਦੋਂਕਿ ਰੂਪਨਗਰ ਵਿੱਚ ਨਾਜਾਇਜ਼ ਮਾਈਨਿੰਗ ਦਾ ਕੇਸ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ।

Advertisement

Advertisement
Author Image

Advertisement
Advertisement
×