ਨਵਜੋਤ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ
09:10 AM Feb 15, 2024 IST
ਗੁਰਨਾਮ ਸਿੰਘ ਅਕੀਦਾ
ਪਟਿਆਲਾ, 14 ਫਰਵਰੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਭਾਜਪਾ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਤਸ਼ੱਦਦ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਰੱਖਿਆ ਕਰਨੀ ਚਾਹੀਦੀ ਹੈ ਤਾਂ ਕਿ ਉਨ੍ਹਾਂ ਦੀ ਪੱਗ ਨੂੰ ਬਚਾਇਆ ਜਾ ਸਕੇ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਭਗਵੰਤ ਮਾਨ ਨੂੰ ਲਿਖਿਆ ਕਿ ਆਪਣੇ ਇਲਾਕੇ ਦੀ ਰਾਖੀ ਕਰੋ, ਤੁਹਾਡੇ ਇਲਾਕੇ ਵਿਚ ਦੂਜੇ ਸੂਬੇ ਦੀ ਪੁਲੀਸ ਨਿਹੱਥੇ ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ’ਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਦੀਆਂ ਹਰਿਆਣਾ ਦੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕਰਨਾ ਚਾਹੀਦਾ ਹੈ। ਮਮਤਾ ਬੈਨਰਜੀ ਵਾਂਗ ਸਾਨੂੰ ਸੰਘੀ ਢਾਂਚੇ ਦੀ ਰਾਖੀ ਕਰਨੀ ਚਾਹੀਦੀ ਹੈ। ਉਨ੍ਹਾਂ ਉਦਾਹਰਣ ਦਿੱਤੀ ਕਿ ਜਦੋਂ ਸੀਬੀਆਈ ਅਧਿਕਾਰੀ ਬੰਗਾਲ ਪਹੁੰਚੇ ਤਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ।
Advertisement
Advertisement