ਨਵਨੀਤ ਚਾਵਲਾ ਟਾਊਨ ਵੈਂਡਿੰਗ ਕਮੇਟੀ ਦਾ ਮੈਂਬਰ ਨਾਮਜ਼ਦ
07:57 AM Jan 05, 2025 IST
Advertisement
ਚੰਡੀਗੜ੍ਹ: ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰਾਧੇ ਮਾਰਕੀਟ ਦੇ ਪ੍ਰਧਾਨ ਨਵਨੀਤ ਚਾਵਲਾ ਨੂੰ ਨਗਰ ਨਿਗਮ ਦੀ ਟਾਊਨ ਵੈਂਡਿੰਗ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਹੈ। ਚਾਵਲਾ ਨੇ ਇਸ ਸਬੰਧੀ ਸੰਸਦ ਮੈਂਬਰ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਚੰਡੀਗੜ੍ਹ ਦੇ ਵੈਂਡਰਾਂ ਦੀਆਂ ਸਮੱਸਿਆਵਾਂ ਨੂੰ ਹਰੇਕ ਮੀਟਿੰਗ ਵਿੱਚ ਉਭਾਰ ਕੇ ਹੱਲ ਕਰਵਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਰੁਜ਼ਗਾਰ ਚਲਾ ਕੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨਾ ਹਰੇਕ ਵੈਂਡਰ ਦਾ ਅਧਿਕਾਰ ਹੈ ਪਰ ਵੈਂਡਰਾਂ ਨਾਲ ਪ੍ਰਸ਼ਾਸਨ ਦੀਆਂ ਧੱਕੇਸ਼ਾਹੀਆਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ। -ਪੱਤਰ ਪ੍ਰੇਰਕ
Advertisement
Advertisement
Advertisement