ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ

11:29 AM May 20, 2024 IST
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਸਨਮਾਨਦੇ ਹੋਏ ਪ੍ਰਬੰਧਕ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਮਈ
ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ 306ਵਾਂ ਜਨਮ ਦਿਹਾੜਾ ਅੱਜ ਗੁਰਦੁਆਰਾ ਨਵਾਬ ਜੱਸਾ ਸਿੰਘ ਜੀ ਆਹਲੂਵਾਲੀਆ ਮਾਡਲ ਗ੍ਰਾਮ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਆਹਲੂਵਾਲੀਆ ਬਿਰਾਦਰੀ ਦੇ ਦੇਸ਼ ਭਰ ਤੋਂ ਪੁੱਜੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਨਵਾਬ ਜੱਸਾ ਸਿੰਘ ਆਹਲੂਵਾਲੀਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿੱਚ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਉਮੀਦਵਾਰ ਲੋਕ ਸਭਾ, ਐਡਵੋਕੇਟ ਅਮਰਜੀਤ ਸਿੰਘ ਪ੍ਰਧਾਨ ਉਚੇਚੇ ਤੌਰ ’ਤੇ ਸ਼ਾਮਲ ਹੋਏ ਜਿਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਲ ਇੰਡੀਆ ਆਹਲੂਵਾਲੀਆ ਮੁੱਖ ਸਭਾ ਦੇ ਰਾਸ਼ਟਰੀ ਪ੍ਰਧਾਨ ਜਾਗੀਰਦਾਰ ਜਸਪ੍ਰੀਤ ਸਿੰਘ ਆਹਲੂਵਾਲੀਆ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਬਾਰੇ ਰੋਸ਼ਨੀ ਪਾਈ। ਉਨ੍ਹਾਂ ਨੌਜਵਾਨਾਂ ਨੂੰ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ, ਸੰਘਰਸ਼ ਅਤੇ ਪ੍ਰਾਪਤੀਆਂ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਹਰਿੰਦਰ ਸਿੰਘ ਵਾਲਬਰੋ, ਜਗਦੀਸ਼ ਸਿੰਘ ਰਾਜਾ, ਪ੍ਰਦੇਸ਼ ਪ੍ਰਧਾਨ ਆਲ ਇੰਡੀਆ ਆਹਲੂਵਾਲੀਆ ਮੁੱਖ ਸਭਾ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਰਮਨਜੀਤ ਸਿੰਘ ਸਿਕੰਦ, ਬਲਵਿੰਦਰ ਸਿੰਘ ਨਰਾਇਣਗੜ੍ਹ, ਜਗਮੋਹਨ ਸਿੰਘ ਨੰਗਲ, ਤੇਜਿੰਦਰ ਸਿੰਘ ਮਮਕ, ਗੁਰਪ੍ਰੀਤ ਸਿੰਘ ਭੁੱਲਰ, ਅਮਨਦੀਪ ਸਿੰਘ ਅੰਮ੍ਰਿਤਸਰ, ਪੁਸ਼ਪਿੰਦਰ ਸਿੰਘ ਫਿਰੋਜ਼ਪੁਰ, ਸੰਦੀਪ ਸਿੰਘ ਬੈਂਸ, ਇਸ਼ਾਨ ਸਿੰਘ ਹਰਿਆਣਾ, ਗੁਰਸ਼ਰਨ ਸਿੰਘ ਗਵਾਲੀਅਰ, ਭਾਰਤ ਸਿੰਘ ਮੇਰਠ ਅਤੇ ਹਰਮੋਹਿੰਦਰ ਸਿੰਘ ਅੰਮ੍ਰਿਤਸਰ ਵੀ ਹਾਜ਼ਰ ਸਨ।

Advertisement

Advertisement