ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵਾਜ਼ ਸ਼ਰੀਫ਼ ਮੁੜ ਪੀਐੱਮਐੱਲ-ਐੱਨ ਦੇ ਪ੍ਰਧਾਨ ਬਣੇ

07:07 AM May 29, 2024 IST

ਲਾਹੌਰ, 28 ਮਈ
ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਨਵਾਜ਼ ਸ਼ਰੀਫ਼ ਨੂੰ ਮੁੜ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਛੇ ਸਾਲ ਪਹਿਲਾਂ ਪਨਾਮਾ ਪੇਪਰਜ਼ ਮਾਮਲੇ ’ਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅਸਤੀਫਾ ਦਿੱਤਾ ਸੀ। ਜ਼ਿਕਰਯੋਗ ਹੈ ਕਿ 74 ਸਾਲਾ ਬਜ਼ੁਰਗ ਸਿਆਸਤਦਾਨ ਯੂਕੇ ਵਿੱਚ ਚਾਰ ਸਾਲ ਦੀ ਜਲਾਵਤਨੀ ਤੋਂ ਬਾਅਦ ਪਿਛਲੇ ਸਾਲ ਅਕਤੂਬਰ ਵਿੱਚ ਪਾਕਿਸਤਾਨ ਪਰਤੇ ਸਨ। ਉਨ੍ਹਾਂ ਦੀ ਪਾਰਟੀ ਨੇ ਐਕਸ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਨਵਾਜ਼ ਸ਼ਰੀਫ ਨੂੰ ਲਾਹੌਰ ਵਿੱਚ ਪੀਐਮਐਲ-ਐਨ ਦੀ ਜਨਰਲ ਕੌਂਸਲ ਦੀ ਮੀਟਿੰਗ ਵਿੱਚ ਪ੍ਰਧਾਨ ਚੁਣਿਆ ਗਿਆ।
ਇਸ ਸਬੰਧੀ ਜਨਰਲ ਕੌਂਸਲ ਦੀ ਮੀਟਿੰਗ ਦੀਆਂ ਤਿਆਰੀਆਂ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ ਜਿਸ ਦੀ ਕੈਪਸ਼ਨ ਵਿਚ ਲਿਖਿਆ ਗਿਆ,‘ਸ਼ੇਰ ਆਪਣਾ ਬਣਦਾ ਸਿਖਰਲਾ ਸਥਾਨ ਹਾਸਲ ਕਰਨ ਲਈ ਵਾਪਸ ਆ ਰਿਹਾ ਹੈ।’ ਪੀਐਮਐਲ-ਐਨ ਨੇ ਪਹਿਲਾਂ 11 ਮਈ ਨੂੰ ਜਨਰਲ ਕੌਂਸਲ ਦੀ ਮੀਟਿੰਗ ਸੱਦੀ ਸੀ ਪਰ ਪਾਕਿਸਤਾਨ ਦੇ ਪ੍ਰਮਾਣੂ ਸ਼ਕਤੀ ਬਣਨ ਦੇ 26 ਸਾਲ ਮੁਕੰਮਲ ਹੋਣ ਦੇ ਜਸ਼ਨ ਸਮਾਗਮਾਂ ਕਾਰਨ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। -ਪੀਟੀਆਈ

Advertisement

ਪਾਕਿਸਤਾਨ ਨੇ ਭਾਰਤ ਨਾਲ ਸਮਝੌਤੇ ਦੀ ਉਲੰਘਣਾ ਕੀਤੀ ਸੀ: ਨਵਾਜ਼ ਸ਼ਰੀਫ

ਲਾਹੌਰ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਅੱਜ ਮੰਨਿਆ ਕਿ ਇਸਲਾਮਾਬਾਦ ਨੇ 1999 ਵਿੱਚ ਉਨ੍ਹਾਂ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਹਸਤਾਖਰਾਂ ਹੇਠ ਭਾਰਤ ਨਾਲ ਕੀਤੇ ਸਮਝੌਤੇ ਦੀ ਉਲੰਘਣਾ ਕੀਤੀ ਸੀ। ਉਨ੍ਹਾਂ ਪੀਐੱਮਐੱਲ-ਐੱਨ ਦੀ ਬੈਠਕ ’ਚ ਕਾਰਗਿਲ ਵੇਲੇ ਜਨਰਲ ਪਰਵੇਜ਼ ਮੁਸ਼ੱਰਫ ਦੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ, ‘ਪਾਕਿਸਤਾਨ ਨੇ 28 ਮਈ 1998 ਨੂੰ ਪੰਜ ਪਰਮਾਣੂ ਪ੍ਰੀਖਣ ਕੀਤੇ ਸਨ। ਉਸ ਤੋਂ ਬਾਅਦ ਵਾਜਪਾਈ ਇੱਥੇ ਆਏ ਅਤੇ ਇਸਲਾਮਾਬਾਦ ਨਾਲ ਸਮਝੌਤਾ ਕੀਤਾ ਪਰ ਅਸੀਂ ਉਸ ਸਮਝੌਤੇ ਦੀ ਉਲੰਘਣਾ ਕੀਤੀ... ਇਹ ਸਾਡੀ ਗਲਤੀ ਸੀ।’ ਜ਼ਿਕਰਯੋਗ ਹੈ ਕਿ ਸ਼ਰੀਫ ਅਤੇ ਵਾਜਪਾਈ ਨੇ ਇਤਿਹਾਸਕ ਸਿਖਰ ਵਾਰਤਾ ਤੋਂ ਬਾਅਦ 21 ਫਰਵਰੀ 1999 ਨੂੰ ਲਾਹੌਰ ਐਲਾਨਨਾਮੇ ’ਤੇ ਦਸਤਖਤ ਕੀਤੇ ਸਨ ਜਿਸ ਤਹਿਤ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਈ ਰੱਖਣ ’ਤੇ ਜ਼ੋਰ ਦਿੱਤਾ ਗਿਆ ਸੀ ਪਰ ਕੁਝ ਮਹੀਨਿਆਂ ਬਾਅਦ ਜੰਮੂ-ਕਸ਼ਮੀਰ ਦੇ ਕਾਰਗਿਲ ਜ਼ਿਲ੍ਹੇ ਵਿੱਚ ਪਾਕਿਸਤਾਨੀ ਘੁਸਪੈਠ ਕਾਰਨ ਕਾਰਗਿਲ ਯੁੱਧ ਸ਼ੁਰੂ ਹੋ ਗਿਆ। -ਪੀਟੀਆਈ

Advertisement
Advertisement
Advertisement