ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਕਸਲੀ ਹਮਲਾ: ਆਈਈਡੀ ਧਮਾਕੇ ਵਿਚ ਐੱਸਟੀਐੱਫ਼ ਦੇ ਦੋ ਜਵਾਨਾਂ ਦੀ ਮੌਤ, ਚਾਰ ਜ਼ਖ਼ਮੀ

01:34 PM Jul 18, 2024 IST
ਬੀਜਾਪੁਰ ਜ਼ਿਲ੍ਹੇ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਜ਼ਖਮੀ ਜਵਾਨ। PTI

ਬੀਜਾਪੁਰ (ਛੱਤੀਸਗੜ੍ਹ), 18 ਜੁਲਾਈ

Advertisement

ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲਵਾਦੀਆਂ ਵਲੋਂ ਕੀਤੇ ਆਈਈਡੀ ਧਮਾਕੇ ਵਿਚ ਸਪੈਸ਼ਲ ਟਾਸਕ ਫੋਰਸ ਦੇ ਦੋ ਜਵਾਨ ਮਾਰੇ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ ਨੂੰ ਤਰੇਮ ਖੇਤਰ ਵਿੱਚ ਵਾਪਰੀ ਜਦੋਂ ਸੁਰੱਖਿਆ ਕਰਮੀਆਂ ਦੀ ਇੱਕ ਸਾਂਝੀ ਟੀਮ ਬੀਜਾਪੁਰ-ਸੁਕਮਾ-ਦਾਂਤੇਵਾੜਾ ਜ਼ਿਲ੍ਹਿਆਂ ਦੇ ਜੰਗਲਾਂ ਵਿੱਚ ਨਕਸਲ ਵਿਰੋਧੀ ਮੁਹਿੰਮ ਤੋਂ ਬਾਅਦ ਵਾਪਸ ਪਰਤ ਰਹੀ ਸੀ। ਅਧਿਕਾਰੀ ਨੇ ਕਿਹਾ ਕਿ ਨਕਸਲੀਆਂ ਵੱਲੋਂ ਕੀਤੇ ਗਏ ਧਮਾਕੇ ਵਿੱਚ ਐਸਟੀਐਫ ਕਾਂਸਟੇਬਲ ਭਰਤ ਸਾਹੂ ਅਤੇ ਸਤੀਰ ਸਿੰਘ ਕਾਂਗੇ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇਲਾਕੇ 'ਚ ਫੋਰਸ ਭੇਜੀ ਗਈ ਅਤੇ ਜ਼ਖਮੀ ਕਰਮਚਾਰੀਆਂ ਨੂੰ ਬੀਜਾਪੁਰ ਜ਼ਿਲਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।- ਪੀਟੀਆਈ

Advertisement
Advertisement
Advertisement