Naxalite killed: ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਨਕਸਲੀ ਹਲਾਕ
10:14 AM May 23, 2025 IST
ਸੁਕਮਾ, 23 ਮਈ
ਇੱਥੋਂ ਦੇ ਸੁਕਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇੱਕ ਨਕਸਲੀ ਮਾਰਿਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਗੋਲੀਬਾਰੀ ਬੀਤੀ ਸ਼ਾਮ ਨੂੰ ਕਿਸਤਰਾਮ ਥਾਣਾ ਖੇਤਰ ਵਿਚਲੇ ਇੱਕ ਜੰਗਲ ਵਿੱਚ ਉਸ ਵੇਲੇ ਸ਼ੁਰੂ ਹੋਈ ਜਦੋਂ ਸੁਰੱਖਿਆ ਕਰਮੀਆਂ ਦੀ ਇੱਕ ਟੀਮ ਨਕਸਲ ਵਿਰੋਧੀ ਮੁਹਿੰਮ ’ਤੇ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ), ਸਪੈਸ਼ਲ ਟਾਸਕ ਫੋਰਸ ਅਤੇ ਸੀਆਰਪੀਐਫ ਦੀ ਇਕ ਕੁਲੀਨ ਇਕਾਈ ਕੋਬਰਾ (ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ) ਦੀ 210ਵੀਂ ਬਟਾਲੀਅਨ ਇਸ ਕਾਰਵਾਈ ਵਿੱਚ ਸ਼ਾਮਲ ਸੀ। ਅਧਿਕਾਰੀ ਨੇ ਕਿਹਾ, ‘ਇਸ ਖੇਤਰ ਵਿਚ ਹਾਲੇ ਵੀ ਰੁਕ-ਰੁਕ ਕੇ ਗੋਲੀਬਾਰੀ ਹੋ ਰਹੀ ਹੈ। ਪੀਟੀਆਈ
Advertisement
Advertisement