ਨਸ਼ੇ ਖ਼ਤਮ ਕਰਨ ਲਈ ਸਹਾਈ ਹੋਵੇਗਾ ਐਨਸੀਬੀ ਦਫ਼ਤਰ: ਔਜਲਾ
08:01 AM Jul 18, 2023 IST
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਦਫ਼ਤਰ ਸਥਾਪਤ ਕਰਨ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ’ਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਐੱਨਸੀਬੀ ਦਾ ਦਫ਼ਤਰ ਬੇਹੱਦ ਸਹਾਈ ਹੋਵੇਗਾ। ਸ੍ਰੀ ਔਜਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਅੰਮ੍ਰਿਤਸਰ ਸ਼ਹਿਰ ਨੂੰ ਨਸ਼ਾ ਮੁਕਤ ਬਣਾਏ ਜਾਣ ਦਾ ਮੁੱਦਾ ਲੋਕ ਸਭਾ ਵਿੱਚ ਰੱਖਿਆ ਜਾਂਦਾ ਰਿਹਾ ਹੈ, ਜਿਸ ਦਾ ਸਿੱਟਾ ਹੈ ਕਿ ਕੇਂਦਰ ਸਰਕਾਰ ਵਲੋਂ ਐਨਸੀਬੀ ਦਾ ਦਫਤਰ ਇਥੇ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦਫ਼ਤਰ ਲਈ ਪੰਜਾਬ ਸਰਕਾਰ ਵਲੋਂ ਜ਼ਮੀਨ ਦੇਣ ’ਤੇ ਵੀ ਖੁਸ਼ੀ ਜ਼ਾਹਿਰ ਕੀਤੀ ਹੈ। -ਟਨਸ
Advertisement
Advertisement