For the best experience, open
https://m.punjabitribuneonline.com
on your mobile browser.
Advertisement

ਮੀਂਹ ਕਾਰਨ ਐੱਨਸੀਆਰ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ

10:10 AM Jul 14, 2024 IST
ਮੀਂਹ ਕਾਰਨ ਐੱਨਸੀਆਰ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ
ਨਵੀਂ ਦਿੱਲੀ ਵਿੱਚ ਸ਼ਨਿੱਚਰਵਾਰ ਨੂੰ ਵਰ੍ਹਦੇ ਹੋਏ ਮੀਂਹ ਦੌਰਾਨ ਸੜਕ ਤੋਂ ਲੰਘਦੇ ਹੋਏ ਵਾਹਨ। -ਫੋਟੋ: ਏਐੱਨਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਜੁਲਾਈ
ਦਿੱਲੀ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਹੋਈ ਬਾਰਿਸ਼ ਸਦਕਾ ਗਰਮੀ ਤੋਂ ਰਾਹਤ ਮਿਲੀ ਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ। ਭਾਰਤੀ ਮੌਸਮ ਵਿਭਾਗ ਅਨੁਸਾਰ ਸਵੇਰੇ 5.30 ਵਜੇ ਤੋਂ 8.30 ਵਜੇ ਦੇ ਵਿਚਕਾਰ, ਸ਼ਹਿਰ ਦੇ ਪ੍ਰਾਇਮਰੀ ਮੌਸਮ ਸਟੇਸ਼ਨ ਸਫਦਰਜੰਗ ’ਤੇ 2.9 ਮਿਲੀਮੀਟਰ, ਲੋਧੀ ਰੋਡ ’ਤੇ ਤਿੰਨ ਮਿਲੀਮੀਟਰ, ਰਿਜ ’ਚ 0.4 ਮਿਲੀਮੀਟਰ ਅਤੇ ਐਸਪੀਐਸ ਮਯੂਰ ਵਿਹਾਰ ਵਿੱਚ 15.5 ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦਿਨ ਵੇਲੇ ਬੱਦਲਵਾਈ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ। ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦੇ ਆਸਪਾਸ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਸਵੇਰੇ 8 ਵਜੇ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ‘ਦਰਮਿਆਨੀ’ ਸ਼੍ਰੇਣੀ ਵਿੱਚ 104 ਦਰਜ ਕੀਤਾ ਗਿਆ। ਸਵੇਰੇ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਭਾਰਤ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਹਲਕੇ ਮੀਂਹ ਦੇ ਨਾਲ ਆਮ ਤੌਰ ’ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਐੱਨਸੀਆਰ ਦੇ ਸ਼ਹਿਰਾਂ ਫਰੀਦਾਬਾਦ, ਗੁਰੂਗ੍ਰਾਮ, ਗਾਜੀਆਬਾਦ, ਨੋਇਡਾ, ਗਰੇਟਰ ਨੋਇਡਾ ਅਤੇ ਸੋਨੀਪਤ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ। ਖੇਤੀ ਮਾਹਰਾਂ ਨੇ ਇਸ ਮੀਂਹ ਨਾਲ ਝੋਨੇ ਦੀ ਫ਼ਸਲ ਨੂੰ ਖਾਸਾ ਲਾਹਾ ਮਿਲਣ ਦੀ ਉਮੀਦ ਕੀਤੀ ਹੈ। ਹਾਲਾਂਕਿ ਮੀਂਹ ਕਾਰਨ ਕੁਝ ਸ਼ਬਜੀਆਂ ਨੂੰ ਨੁਕਸਾਨ ਪਹੁੰਚਣ ਬਾਰੇ ਵੀ ਦੱਸਿਆ ਜਾ ਰਿਹਾ ਹੈ। ਮੀਂਹ ਨੇ ਐੱਨਸੀਆਰ ਦੇ ਨੀਵੀਆਂ ਥਾਵਾਂ ਵਾਲੇ ਇਲਾਕਿਆਂ ਵਿੱਚ ਪਾਣੀ ਭਰ ਦਿੱਤਾ ਅਤੇ ਲੋਕਾਂ ਨੂੰ ਸਵੇਰੇ ਆਪਣੀਆਂ ਮੰਜ਼ਿਲਾਂ ਤੱਕ ਪਹੁੰਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੋਪਹੀਆ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇੰਜਣਾਂ ਵਿੱਚ ਪਾਣੀ ਪੈਣ ਕਾਰਨ ਕਈ ਵਾਹਨ ਬੰਦ ਹੋ ਗਏ।

Advertisement

Advertisement
Author Image

sukhwinder singh

View all posts

Advertisement
Advertisement
×