ਐੱਨਡੀਸੀ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ
06:42 AM Feb 05, 2025 IST
Advertisement
ਚੰਡੀਗੜ੍ਹ:
Advertisement
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ’ਤੇ ਸੂਬਾ ਸਰਕਾਰ ਵੱਲੋਂ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਮੁੱਖ ਮੰਤਰੀ ਨੇ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏਵੀਐੱਸਐੱਮ, ਵੀਐੱਸਐੱਮ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਮੁਲਾਕਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਾਲੀਆ ਸਮੇਂ ਵਿੱਚ ਇਹ ਰੁਝਾਨ ਘਟਿਆ ਹੈ, ਪਰ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਦਸਤਿਆਂ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ। ਵਫ਼ਦ ਵਿੱਚ ਸ੍ਰੀਲੰਕਾ, ਮਿਸਰ, ਕੋਰੀਆ, ਓਮਾਨ, ਰੂਸ ਸਣੇ ਛੇ ਮੁਲਕਾਂ ਦੇ ਅਫ਼ਸਰ ਸ਼ਾਮਲ ਸਨ। -ਟਨਸ
Advertisement
Advertisement