For the best experience, open
https://m.punjabitribuneonline.com
on your mobile browser.
Advertisement

ਵਾਤਾਵਰਨ ਦੀ ਸੁਰੱਖਿਆ ਲਈ ਬੂਟੇ ਲਾਉਣਾ ਸਮੇਂ ਦੀ ਲੋੜ: ਬੈਂਸ

07:47 AM Jul 16, 2024 IST
ਵਾਤਾਵਰਨ ਦੀ ਸੁਰੱਖਿਆ ਲਈ ਬੂਟੇ ਲਾਉਣਾ ਸਮੇਂ ਦੀ ਲੋੜ  ਬੈਂਸ
ਗਿਆਸਪੁਰਾ ’ਚ ਬੂਟੇ ਲਾਉਂਦੇ ਹੋਏ ਸਿਮਰਜੀਤ ਸਿੰਘ ਬੈਂਸ।
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਜੁਲਾਈ
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਦੇਖ-ਰੇਖ ਹੇਠ ਗਿਆਸਪੁਰਾ ਵਿੱਚ ਇਲਾਕਾ ਵਾਸੀਆਂ ਨੇ ਲੋਕਾਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੈਂਸ ਨੇ ਲੋਕਾਂ ਦੇ ਨਾਲ ਬੂਟੇ ਵੀ ਲਾਏ। ਇਲਾਕਾ ਵਾਸੀਆਂ ਲਵਲੀ ਰਾਜਪੂਤ, ਅਵਤਾਰ ਸਿੰਘ ਅਤੇ ਦਵਿੰਦਰ ਸਿੰਘ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸ੍ਰੀ ਬੈਂਸ ਨੇ ਕਿਹਾ ਕਿ ਹਰ ਵਿਅਕਤੀ ਨੂੰ ਰੁੱਖ ਜ਼ਰੂਰ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼ੁੱਧ ਹਵਾ ਅਤੇ ਸ਼ੁੱਧ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਦਾ ਮੌਲਿਕ ਅਧਿਕਾਰ ਹੈ ਤੇ ਇਹ ਤਦ ਹੀ ਸੰਭਵ ਹੈ, ਜਦੋਂ ਸਾਰੇ ਵਾਤਾਵਰਨ ਦੀ ਸੰਭਾਲ ਕਰਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣਗੇ। ਇਸ ਮੌਕੇ ਲਾਲੀ ਕੰਬੋਜ, ਸੰਤੋਸ਼ ਤਿਵਾੜੀ, ਅਵਦੇਸ਼ ਕੁਮਾਰ, ਮੁਕੇਸ਼ ਗਿਰੀ, ਬਬਲੂ ਪੱਟੀ, ਵਰਿੰਦਰ ਸਿੰਘ, ਡਾਕਟਰ ਜਗਜੀਤ ਸਿੰਘ, ਐੱਸਆਰ ਸ਼ੁਕਲਾ, ਸ਼ਿਵ ਕੁਮਾਰ, ਪਰਵੇਸ਼ ਆਲਮ ਅਤੇ ਮੋਹਿੰਦਰ ਸਿੰਘ ਆਦਿ ਨੇ ਵੱਖ ਵੱਖ ਕਿਸਮਾਂ ਦੇ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦਾ ਐਲਾਨ ਕੀਤਾ। ਇਲਾਕਾ ਨਿਵਾਸੀਆਂ ਨੇ ਸ੍ਰੀ ਬੈਂਸ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×