For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਸਮੇਂ ਦੀ ਲੋੜ: ਸਿੱਧੂ

07:57 AM May 18, 2024 IST
ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਸਮੇਂ ਦੀ ਲੋੜ  ਸਿੱਧੂ
ਬਠਿੰਡਾ ਵਿਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਮਿਲਦੇ ਹੋਏ ਜੀਤ ਮਹਿੰਦਰ ਸਿੰਘ ਸਿੱਧੂ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 17 ਮਈ
ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ, ਜੋ ਗਰੀਬਾਂ ਤੇ ਕਿਸਾਨਾਂ ਦੀ ਬਾਂਹ ਫੜੇਗੀ।
ਅੱਜ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਦਰਜਨਾਂ ਪਿੰਡਾਂ ’ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਰ ਵਰਗ ਦਾ ਧਿਆਨ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਭਾਜਪਾ ਨੂੰ ਕੇੇਂਦਰ ਦੀ ਸੱਤਾ ਤੋਂ ਲਾਂਭੇ ਕੀਤਾ ਜਾਵੇ ਕਿਉਂਕਿ ਜੇ ਭਾਜਪਾ ਸੱਤਾ ਵਿੱਚ ਆਉਂਦੀ ਹੈ, ਤਾਂ ਸਭ ਤੋਂ ਵੱਡਾ ਨੁਕਸਾਨ ਪੰਜਾਬ ਤੇ ਖਾਸ ਕਰ ਪੰਜਾਬੀਆਂ ਨੂੰ ਝੱਲਣਾ ਪੈਣਾ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਕਾਲੇ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰ ਸਕਦੀ ਹੈ ਜਿਸ ਦੇ ਨਾਲ ਕਿਸਾਨੀ ਖਤਮ ਹੋ ਜਾਣੀ ਹੈ ਅਤੇ ਇਸ ਦੇ ਨਾਲ ਹੀ ਆੜ੍ਹਤੀਏ, ਸ਼ੈੱਲਰਾਂ ਵਾਲੇ, ਛੋਟੇ ਵਪਾਰੀ ਅਤੇ ਦੁਕਾਨਦਾਰ ਵੀ ਖ਼ਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਅੰਦਰਖਾਤੇ ਇਕੱਠੇ ਹਨ ਅਤੇ ਚੋਣਾਂ ਤੋਂ ਬਾਅਦ ਮੁੜ ਭਾਜਪਾ ਨਾਲ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਕਾਨੂੰਨ ਲਾਗੂ ਕਰਨ ਸਮੇਂ ਹਰਸਿਮਰਤ ਕੌਰ ਬਾਦਲ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਕਿਸਾਨਾਂ ਨੂੰ ਇੱਕ ਸਾਲ ਦਿੱਲੀ ਦੇ ਬਾਰਡਰਾਂ ’ਤੇ ਬੈਠਣਾ ਪਿਆ ਅਤੇ 700 ਤੋਂ ਵੱਧ ਕਿਸਾਨਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ।
ਸ੍ਰੀ ਸਿੱਧੂ ਨੇ ‘ਆਪ’ ਸਰਕਾਰ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਬਦਲਾਅ ਦੇ ਨਾਅਰੇ ਹੇਠ ਪੰਜਾਬੀਆਂ ਨੇ ਦਿਲ ਖੋਲ੍ਹ ਕੇ ਵੋਟਾਂ ਪਾਈਆਂ ਪਰ ਨਿੱਕਲਿਆ ਕੁਝ ਵੀ ਨਹੀਂ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ

Advertisement

Advertisement
Author Image

sukhwinder singh

View all posts

Advertisement
Advertisement
×