For the best experience, open
https://m.punjabitribuneonline.com
on your mobile browser.
Advertisement

ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਜੀਵਨ ਸ਼ੈਲੀ ਅਪਣਾਉਣ ਦੀ ਲੋੜ: ਪ੍ਰੋ. ਅਰਵਿੰਦ

08:08 AM Mar 20, 2024 IST
ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਜੀਵਨ ਸ਼ੈਲੀ ਅਪਣਾਉਣ ਦੀ ਲੋੜ  ਪ੍ਰੋ  ਅਰਵਿੰਦ
‘ਗਰੀਨ ਇਨੀਸ਼ੀਏਟਿਵ’ ਆਧਾਰਿਤ ਵਰਕਸ਼ਾਪ ਦੀ ਝਲਕ। ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 19 ਮਾਰਚ
ਜਲਵਾਯੂ ਤਬਦੀਲੀ ਦੇ ਮਸਲੇ ਨਾਲ ਨਜਿੱਠਣ ਲਈ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਜੀਵਨ ਸ਼ੈਲੀ ਅਪਣਾਉਣ ਦੀ ਸਖ਼ਤ ਲੋੜ ਹੈ। ਇਹ ਜੀਵਨ ਸ਼ੈਲੀ ਅਪਣਾਉਣਾ ਕੋਈ ਜ਼ਿਆਦਾ ਔਖਾ ਕੰਮ ਨਹੀਂ ਹੈ, ਕਿਉਂਕਿ ਇਹ ਸਾਡੀ ਪੁਰਾਣੀ ਜੀਵਨ ਸ਼ੈਲੀ ਦਾ ਹਿੱਸਾ ਰਹੀ ਹੈ। ਇਹ ਗੱਲ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਆਖੀ। ਉਹ ਨੈਸ਼ਨਲ ਅਸੈੱਸਮੈਂਟ ਐਂਡ ਐਕਰੀਡੇਸ਼ਨ (ਨੈਕ) ਦੇ ਨਿਰਦੇਸ਼ਾਂ ਤਹਿਤ ਅੱਜ ਯੂਨੀਵਰਸਿਟੀ ਵਿੱਚ ਕਰਵਾਈ ਗਈ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ,‘ਪੁਰਾਣੀ ਜੀਵਨ ਸ਼ੈਲੀ ਵਿੱਚ ਸਾਡੇ ਹਰੇਕ ਘਰ ਵਿੱਚੋਂ ਪੈਦਾ ਹੋਣ ਵਾਲੇ ਵਿਅਰਥ ਪਦਾਰਥਾਂ ਦੇ ਪ੍ਰਬੰਧਨ ਦਾ ਢੁਕਵਾਂ ਇੰਤਜ਼ਾਮ ਹੁੰਦਾ ਸੀ ਪਰ ਹੁਣ ਅਸੀਂ ਨਵੇਂ ਜੀਵਨ ਢੰਗ ਅਨੁਸਾਰ ਇਸ ਜੀਵਨ ਸ਼ੈਲੀ ਤੋਂ ਦੂਰ ਹੁੰਦੇ ਜਾ ਰਹੇ ਹਾਂ।’ ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਤੋਂ ਅਜਿਹੀਆਂ ਗਤੀਵਿਧੀਆਂ ਦੀ ਵਧੇਰੇ ਤਵੱਕੋ ਕੀਤੀ ਜਾਣੀ ਚਾਹੀਦੀ ਹੈ।
ਮੁੱਖ ਮਹਿਮਾਨ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਮੁਹਾਲੀ ਦੇ ਐਡੀਸ਼ਨਲ ਡਾਇਰੈਕਟਰ ਇੰਜਨੀਅਰ ਪ੍ਰਿਤਪਾਲ ਸਿੰਘ ਨੇ ਕੌਂਸਲ ਵੱਲੋਂ ਇਸ ਦਿਸ਼ਾ ਵਿੱਚ ਉਠਾਏ ਗਏ ਵੱਖ-ਵੱਖ ਕਦਮਾਂ ਬਾਰੇ ਜ਼ਿਕਰ ਕੀਤਾ। ਇਸ ਵਰਕਸ਼ਾਪ ਵਿੱਚ ਆਈ. ਆਈ. ਟੀ. ਰੋਪੜ ਤੋਂ ਪੁੱਜੇ ਡਾ. ਨਰਿੰਦਰ ਸਿੰਘ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੁੱਜੇ ਡਾ. ਰਾਜੀਵ ਕੁਮਾਰ ਨੇ ਵੀ ਆਪਣੇ ਵਿਚਾਰ ਪ੍ਰਗਟਾਏ। ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ ਤੋਂ ਵਿਗਿਆਨੀ ਡਾ. ਰੁਪਾਲੀ ਬੱਲ ਨੇ ਵੀ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ। ਉਦਘਾਟਨੀ ਸੈਸ਼ਨ ਦਾ ਸੰਚਾਲਨ ਵਰਕਸ਼ਾਪ ਦੇ ਪ੍ਰਬੰਧਕੀ ਸਕੱਤਰ ਡਾ. ਉਂਕਾਰ ਸਿੰਘ ਵੜੈਚ ਨੇ ਕੀਤਾ। ਸਵਾਗਤੀ ਭਾਸ਼ਣ ਆਈ. ਕਿਊ. ਏ. ਸੀ. ਦੇ ਡਾਇਰੈਕਟਰ ਪ੍ਰੋ. ਧਰਮਵੀਰ ਸ਼ਰਮਾ ਨੇ ਦਿੱਤਾ ਅਤੇ ਧੰਨਵਾਦੀ ਮਤਾ ਡਾ. ਅਵਨੀਤ ਸਿੰਘ ਨੇ ਪੇਸ਼ ਕੀਤਾ।

Advertisement

Advertisement
Advertisement
Author Image

joginder kumar

View all posts

Advertisement