ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਤਕੜੇ ਹੋਣ ਦੀ ਲੋੜ: ਸੁਖਬੀਰ

10:50 AM Apr 01, 2024 IST
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 31 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪਾਰਟੀ ਦੇ ਜਥੇਬੰਦਕ ਸਕੱਤਰ ਕਰਨ ਘੁਮਾਣ ਕੈਨੇਡਾ ਦੀ ਅਗਵਾਈ ਵਿੱਚ ਹੋਏ ਯੂਥ ਅਕਾਲੀ ਦਲ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ,‘ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਨੂੰ ਖ਼ਤਮ ਕਰਨ ’ਤੇ ਤੁਲੀਆਂ ਹੋਈਆਂ ਹਨ ਪਰ ਜੇਕਰ ਅਸੀਂ ਫਿਰ ਇਨ੍ਹਾਂ ਪਾਰਟੀਆਂ ਨੂੰ ਮੂੰਹ ਲਾਵਾਂਗੇ ਤਾਂ ਇਨ੍ਹਾਂ ਨੇ ਪੰਜਾਬ ਨੂੰ ਬਰਬਾਦ ਕਰ ਕੇ ਰੱਖ ਦੇਣਾ ਹੈ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਤਕੜੇ ਹੋਣ ਦੀ ਲੋੜ ਹੈ ਤਾਂ ਕਿ ਇਹਨਾਂ ਪਾਰਟੀਆਂ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਯੂਥ ਜਦੋਂ ਕਾਫਲੇ ਬਣ ਕੇ ਤੁਰ ਪੈਂਦਾ ਹੈ ਤਾਂ ਫਿਰ ਇਨ੍ਹਾਂ ਦੇ ਅੱਗੇ ਕੋਈ ਚੀਜ਼ ਰੁਕਾਵਟ ਨਹੀਂ ਬਣਦੀ।
ਪਾਰਟੀ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਚਲਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਜਿੱਥੇ ਨਸ਼ੇ ਦੇ ਵਧਣ ਕਾਰਨ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ, ਉੱਥੇ ਪੰਜਾਬ ਗੈਂਗਸਟਰ ਰਾਜ ਬਣ ਗਿਆ ਹੈ।
ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਕਰਨ ਘੁਮਾਣ ਕੈਨੇਡਾ ਨੇ ਬਾਦਲ ਅਤੇ ਹੋਰ ਨੇਤਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁੱਜੇ ਯੂਥ ਵਰਕਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਅਤੇ ਹੋਰ ਨੇਤਾਵਾਂ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਸਾਬਕਾ ਵਿਧਾਇਕ ਬਲਵੀਰ ਸਿੰਘ ਘੁੰਨਸ, ਪ੍ਰਕਾਸ਼ ਚੰਦ ਗਰਗ, ਜੀਤ ਸਿੰਘ ਕਪਿਆਲ ਤੇ ਤੇਜ਼ਾ ਸਿੰਘ ਕਮਾਲਪੁਰ ਆਦਿ ਹਾਜ਼ਰ ਸਨ।

Advertisement

Advertisement
Advertisement