ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਰਮ ਦੇ ਨਾਂ ’ਤੇ ਵੰਡਣ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ: ਮੀਤ ਹੇਅਰ

08:46 AM May 07, 2024 IST
ਪਿੰਡ ਚੀਮਾ ਵਿੱਚ ਸੰਬੋਧਨ ਕਰਦੇ ਹੋਏ ਮੀਤ ਹੇਅਰ।

ਲਖਵੀਰ ਸਿੰਘ ਚੀਮਾ
ਟੱਲੇਵਾਲ,­ 6 ਮਈ
ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਟੱਲੇਵਾਲ ਖੇਤਰ ਦੇ ਪਿੰਡਾਂ ਚੀਮਾ, ਪੱਖੋਕੇ, ਟੱਲੇਵਾਲ, ਬੀਹਲਾ ਅਤੇ ਗਹਿਲ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਸੂਬਾ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਈਆਂ,­ ਉੱਥੇ ਵਿਰੋਧੀਆਂ ਉਪਰ ਜੰਮ ਕੇ ਸਿਆਸੀ ਵਾਰ ਕੀਤੇ। ਮੀਤ ਹੇਅਰ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਦੋ ਸਾਲਾਂ ਦੇ ਰਾਜ ਦੌਰਾਨ ਆਪਣੇ ਹਰ ਵਾਅਦੇ ਪੂਰੇ ਕਰਨ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਹਿਰੀ ਪਾਣੀ ਲਈ ਕੰਮ ਕਰਦਿਆਂ 3 ਹਜ਼ਾਰ ਕਰੋੜ ਰੁਪਏ ਨਹਿਰੀ ਖਾਲ਼ਾਂ ਲਈ ਲਗਾਏ ਗਏ ਹਨ। ਪਾਣੀਆਂ ਦੇ ਰਾਖੇ ਅਖਵਾਉਣ ਵਾਲੇ ਪੰਜਾਬ ਦੇ ਹਿੱਸੇ ਦਾ ਪਾਣੀ ਲੋਕਾਂ ਨੂੰ ਨਹੀਂ ਦਿਵਾ ਸਕੇ ਬਲਕਿ ਆਮ ਆਦਮੀ ਪਾਰਟੀ ਰਾਖ਼ੇ ਅਖਵਾਉਣ ਦਾ ਦਾਅਵਾ ਵੀ ਨਹੀਂ ਕਰਦੀ,­ ਫਿਰ ਵੀ ਸੂਬੇ ਦੇ ਹਿੱਸੇ ਦਾ ਪਾਣੀ ਲੈ ਕੇ ਖੇਤਾਂ ਤੱਕ ਪਹੁੰਚਦਾ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਧਰਮ ਦੇ ਨਾਮ ਉਪਰ ਵੰਡਣ ਜਾਂ ਲੜਾਉਣ ਦੀ ਰਾਜਨੀਤੀ ਕਰਨ ਵਾਲਿਆਂ ਤੋਂ ਸੁਚੇਤ ਹੋਣ ਦੀ ਲੋੜ ਹੈ­, ਅਸੀਂ ਅਜਿਹੀ ਰਾਜਨੀਤੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸਾਰੀਆਂ ਵਿਰੋਧੀ ਧਿਰਾਂ ਦੇ ਉਮੀਦਵਾਰ ਸੰਗਰੂਰ ਤੋਂ ਬਾਹਰੋਂ ਹਨ, ਕਿਸੇ ਦੀ ਵੋਟ ਸੰਗਰੂਰ ਹਲਕੇ ਵਿੱਚ ਨਹੀਂ ਹੈ ਜਿਸ ਕਰਕੇ ਹਲਕੇ ਦੇ ਲੋਕ ਆਪਣੇ ਹਲਕੇ ਦੇ ਉਮੀਦਵਾਰ ਦਾ ਸਾਥ ਦੇਣ। ਇਸ ਮੌਕੇ ਵਿਧਾਇਕ ਕੁਲਵੰਤ ਪੰਡੋਰੀ ਨੇ ਮੀਤ ਹੇਅਰ ਨੂੰ ਜਿਤਾਉਣ ਦੀ ਲੋਕਾਂ ਨੂੰ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਚੇਅਰਮੈਨ ਰਾਮ ਤੀਰਥ ਮੰਨਾ, ਲਵਦੀਪ ਦੀਵਾਨਾ, ਬੰਟੀ ਸ਼ੀਤਲ, ਪੁਨੀਤ ਮਾਨ ਗਹਿਲ, ਮਲੂਕ ਸਿੰਘ ਧਾਲੀਵਾਲ, ਜਗਸੀਰ ਸਿੰਘ ਚੀਮਾ, ਜਸਵੀਰ ਸਿੰਘ ਮਾਹੀ, ਪਰਮਿੰਦਰ ਸਿੰਘ ਭੰਗੂ, ਸੁਖਜਿੰਦਰ ਸਿੰਘ ਚੀਮਾ, ਨਵਜੀਤ ਨਵੀ, ਭਿੰਦਾ ਜਾਗਲ, ਬਿੱਟੂ ਆੜ੍ਹਤੀਆ ਅਤੇ ਵੱੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Advertisement

Advertisement
Advertisement