ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦੀ ਲੋੜ: ਨਾਇਬ ਸੈਣੀ

08:51 AM Dec 27, 2024 IST
ਵੀਰ ਬਾਲ ਦਿਵਸ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।

ਸਤਨਾਮ ਸਿੰਘ/ਸਰਬਜੋਤ ਸਿੰਘ ਦੁੱਗਲ
ਸ਼ਾਹਬਾਦ ਮਾਰਕੰਡਾ/ ਕੁਰੂਕਸ਼ੇਤਰ, 26 ਦਸੰਬਰ
ਅੱਜ ਵੀਰ ਬਾਲ ਦਿਵਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲੋਕਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਵਿਚ ਹਿੰਮਤ, ਤਿਆਗ ਪੈਦਾ ਕਰਨ। ਇਸ ਮੌਕੇ ਮੁੱਖ ਮੰਤਰੀ ਨੇ ਸਾਰੇ ਧਰਮ ਗੁਰੂਆਂ ਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਜਿਹੀ ਸਮਾਜਿਕ ਬੁਰਾਈ ਖ਼ਿਲਾਫ਼ ਇਕਜੁੱਟ ਹੋ ਕੇ ਜਨ ਅੰਦੋਲਨ ਚਲਾਉਣ ਤੇ ਇਸ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾਵੇ ਤਾਂ ਜੋ ਨੌਜਵਾਨ ਸ਼ਕਤੀ ਨੂੰ ਬਚਾਇਆ ਜਾ ਸਕੇ। ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਵਿੱਚ ਕਰਵਾਏ ਸੂਬਾ ਪੱਧਰੀ ਬਾਲ ਦਿਵਸ ਪ੍ਰੋਗਰਾਮ ਵਿਚ ਸੰਗਤ ਨੂੰ ਸੰਬੋਧਨ ਕਰ ਰਹੇ ਸਨ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਮੱਥਾ ਟੇਕਿਆ। ਉਨ੍ਹਾਂ ਸੂਚਨਾ ਜਨ ਸੰਪਰਕ ਤੇ ਭਾਸ਼ਾ ਵਿਭਾਗ ਵੱਲੋਂ ਲਗਾਈ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਕੁਰੂਕਸ਼ੇਤਰ ਯੂਨੀਵਰਸਿਟੀ ਦੇ ਐਡੀਟੋਰੀਅਮ ਵਿਚ ਛੋਟੇ ਸਾਹਿਬਜ਼ਾਦਿਆਂ ਦੇ ਸਰਵਉੱਚ ਬਲੀਦਾਨ ਨੂੰ ਸਮਰਪਿਤ ਸਫਰ-ਏ-ਸ਼ਹਾਦਤ ਕਿਤਾਬਚਾ ਰਿਲੀਜ਼ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪੂਰੇ ਪਰਿਵਾਰ ਦੇ ਮੈਂਬਰਾਂ ਨੇ ਇਕ ਹਫ਼ਤੇ ਦੌਰਾਨ ਧਰਮ ਤੇ ਲੋਕਾਂ ਦੀ ਰੱਖਿਆ ਲਈ ਆਪਣੇ ਪ੍ਰਾਣਾਂ ਦੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਸ਼ਹਾਦਤ ਵਿਸ਼ਵ ਦੀ ਸਭ ਤੋਂ ਵੱਡੀ ਸ਼ਹਾਦਤ ਹੈ। ਉਨ੍ਹਾਂ ਕਿਹਾ ਕਿ ਸਿੱਖ ਇਕ ਮਹਾਨ ਕੌਮ ਹੈ। ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਬੀਬੀ ਰਵਿੰਦਰ ਕੌਰ, ਡਿਪਟੀ ਕਮਿਸ਼ਨਰ ਨੇਹਾ ਸਿੰਘ, ਪੁਲੀਸ ਕਪਤਾਨ ਵਰੁਣ ਸਿੰਗਲਾ, ਸਿੱਖ ਨੇਤਾ ਗੁਲਾਬ ਸਿੰਘ, ਕੰਵਲਜੀਤ ਸਿੰਘ ਅਜਰਾਣਾ, ਧਰਮਬੀਰ ਮਿਰਜਾਪੁਰ, ਭਾਜਪਾ ਨੇਤਾ ਜੈ ਭਗਵਾਨ ਸ਼ਰਮਾ, ਮਨਦੀਪ ਸਿੰਘ ਵਿਰਕ, ਹਰਪਾਲ ਸਿੰਘ ਚੀਕਾ, ਰਜਵੰਤ ਕੌਰ ਮੌਜੂਦ ਸਨ।

Advertisement

’ਸਿੱਖ ਗੁਰੂਆਂ ਦਾ ਹਰਿਆਣਾ ਦੀ ਧਰਤੀ ਨਾਲ ਡੂੰਘਾ ਸਬੰਧ’

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖ ਧਰਮ ਨੇ ਦੇਸ਼ ਨੂੰ 10 ਗੁਰੂ ਸਾਹਿਬਾਨ ਦਿੱਤੇ, ਜਿਨ੍ਹਾਂ ਦਾ ਹਰਿਆਣਾ ਦੀ ਧਰਤੀ ਨਾਲ ਡੂੰਘਾ ਸਬੰਧ ਰਿਹਾ ਹੈ। ਸੈਣੀ ਨੇ ਕਿਹਾ ਕਿ ਸਿਰਸਾ ਵਿਚ ਗੁਰਦੁਆਰਾ ਚਿੱਲਾ ਸਾਹਿਬ ਨੂੰ 70 ਕਨਾਲ ਜ਼ਮੀਨ ਦਿੱਤੀ ਗਈ ਹੈ। ਯਮੁਨਾਨਗਰ ਵਿਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਅਸੰਧ ਵਿਚ ਕਾਲਜ ਦਾ ਨਾਂ ਬਾਬਾ ਫ਼ਤਹਿ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਲਖਨੌਰ ਸਾਹਿਬ ਵਿਚ ਮਾਤਾ ਗੁਜਰੀ ਦੇ ਨਾਂ ’ਤੇ ਵੀ ਐੱਲਡੀਏ ਕਾਲਜ ਸਥਾਪਤ ਕੀਤਾ ਗਿਆ ਹੈ । ਪੰਚਕੂਲਾ ਤੋਂ ਪਾਉਂਟਾ ਸਾਹਿਬ ਮਾਰਗ ਦਾ ਨਾਂ ਬਦਲ ਕੇ ਗੁਰੂ ਗੋਬਿੰਦ ਸਿੰਘ ਮਾਰਗ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਥਾਵਾਂ ਤੇ ਚੌਕਾਂ, ਮੇਨ ਦੁਆਰ ,ਲਾਇਬਰੇਰੀਆਂ, ਸੜਕਾਂ ਆਦਿ ਦੇ ਨਾਂ ਗੁਰੂਆਂ ਦੇ ਨਾਂ ’ਤੇ ਰੱਖੇ ਗਏ ਹਨ। ਲੋਹਗੜ੍ਹ ਭਗਵਾਨ ਪੁਰਾ ਨੂੰ ਸੈਰ ਸਪਾਟਾ ਹੱਬ ਦੇ ਰੂਪ ਵਿਚ ਵਿਕਸਤ ਕੀਤਾ ਜਾ ਰਿਹਾ ਹੈ। ਲੋਹਗੜ੍ਹ ਵਿੱਚ ਬਾਬਾ ਬੰਦਾ ਸਿੰਘ ਟਰੱਸਟ ਬਣਾਇਆ ਗਿਆ ਹੈ ਲੋਕਾਂ ਦੀ ਆਸਥਾ ਨੂੰ ਦੇਖਦੇ ਹੋਏ ਹਜ਼ੂਰ ਸਾਹਿਬ, ਨਨਕਾਣਾ ਸਾਹਿਬ ਪਟਨਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਵਿੱਤੀ ਮਦਦ ਦੇਣ ਲਈ ਸਵਰਣ ਜੈਅੰਤੀ ਗੁਰੂ ਦਰਸ਼ਨ ਯਾਤਰਾ ਸ਼ੁਰੂ ਕੀਤੀ ਗਈ ਹੈ।

Advertisement
Advertisement