For the best experience, open
https://m.punjabitribuneonline.com
on your mobile browser.
Advertisement

ਹੱਕਾਂ ਦੀ ਪ੍ਰਾਪਤੀ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ: ਸਿਧਾਣਾ

10:46 AM Apr 06, 2024 IST
ਹੱਕਾਂ ਦੀ ਪ੍ਰਾਪਤੀ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ  ਸਿਧਾਣਾ
ਇਕੱਠ ਨੂੰ ਸੰਬੋਧਨ ਕਰਦਾ ਹੋਇਆ ਲੱਖਾ ਸਿਧਾਣਾ। -ਫੋਟੋ: ਗਰਗ
Advertisement

ਪੱਤਰ ਪ੍ਰੇਰਕ
ਨਥਾਣਾ, 5 ਅਪਰੈਲ
ਲੋਕ ਸਭਾ ਹਲਕਾ ਬਠਿੰਡਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈੈੈਦਾਨ ’ਚ ਡਟੇ ਲੱਖਾ ਸਿਧਾਣਾ ਨੇ ਇਸ ਖੇਤਰ ਦੇ ਇੱਕ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨੂੰ ‘ਪੰਜਾਬ ਅਤੇ ਪੰਜਾਬੀਅਤ ਬਚਾਓ’ ਦਾ ਹੋਕਾ ਦਿੱਤਾ। ਨਥਾਣਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਲੱਖਾ ਸਿਧਾਣਾ ਨੇ ਕਿਹਾ ਕਿ ਅੱਜ ਦੀ ਪੀੜ੍ਹੀ ਆਪਣੀ ਮਾਂ ਬੋਲੀ ਤੋਂ ਦੂਰ ਹੁੰਦੀ ਜਾ ਰਹੀ ਹੈ। ਪਿੰਡਾਂ ਦੇ ਨੌਜਵਾਨ ਨਸ਼ਿਆਂ ਦੇ ਸ਼ਿਕਾਰ ਹੋ ਕੇ ਜ਼ਿੰਦਗੀ ਬਰਬਾਦ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕੱਠੇ ਹੋ ਕੇ ਸੰਘਰਸ਼ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ’ਚ ਭੇਜ ਰਹੇ ਹਨ। ਜੇ ਪੰਜਾਬ ’ਚੋਂ ਪਰਵਾਸ ਇਸੇ ਚਾਲ ਨਾਲ ਜਾਰੀ ਰਿਹਾ ਤਾਂ ਪਿੰਡਾਂ ਵਿੱਚ ਕੇਵਲ ਬਜ਼ੁਰਗ ਹੀ ਦਿਖਾਈ ਦੇਣਗੇ। ਲੱਖਾ ਸਿਧਾਣਾ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਕਿਸੇ ਵੀ ਕੀਮਤ ’ਤੇ ਨਾ ਵੇਚਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਿਦੇਸ਼ੀ ਕੰਪਨੀਆਂ ਅਤੇ ਕਾਰਪੋਰੇਟ ਘਰਾਣੇ ਕਿਸਾਨਾਂ ਦੀਆਂ ਵਾਹੀਯੋਗ ਕੀਮਤੀ ਜਮੀਨਾਂ ਹਰ ਹਾਲਤ ਵਿੱਚ ਖਰੀਦਣ ਨੂੰ ਤਿਆਰ ਹਨ। ਜ਼ਮੀਨਾਂ ਦੇ ਮਾਲਕ ਕਿਸਾਨ ਆਪਣੀਆਂ ਜ਼ਮੀਨਾਂ ’ਤੇ ਉਸਾਰੇ ਸ਼ਾਪਿੰਗ ਮਾਲਾਂ ਦੇ ਕਰਿੰਦੇ ਬਣ ਕੇ ਰਹਿ ਜਾਣਗੇ।
ਲੱਖਾ ਸਿਧਾਣਾ ਨੇ ਕਿਹਾ ਕਿ ਜਿਵੇਂ ਬੀਤੇ ਸਮੇ ਦੌਰਾਨ ਕਾਂਗਰਸ ਅਤੇ ਅਕਾਲੀ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਕੇ ਸੱਤਾ ’ਤੇ ਕਾਬਜ਼ ਹੁੰਦੇ ਰਹੇ ਹਨ, ਉਸੇ ਤਰ੍ਹਾਂ ‘ਆਪ’ ਪਾਰਟੀ ਬਦਲਾਅ ਦੇ ਨਾਂਅ ਹੇਠ ਲੋਕਾਂ ਨੂੰ ਗੁੰਮਰਾਹ ਕਰ ਕੇ ਸੱਤਾ ’ਤੇ ਕਾਬਜ਼ ਹੋ ਗਏ ਹੈ ਜਦੋਂਕਿ ਹੁਣ ਤੱਕ ਕਿਸੇ ਵੀ ਪਾਰਟੀ ਨੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਕੋਈ ਉਪਰਾਲਾ ਨਹੀਂ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×