For the best experience, open
https://m.punjabitribuneonline.com
on your mobile browser.
Advertisement

ਕੌਮੀ ਮਾਪਦੰਡਾਂ ਅਨੁਸਾਰ ਕਬੱਡੀ ’ਤੇ ਧਿਆਨ ਦੇਣ ਦੀ ਲੋੜ: ਸੁਖਬੀਰ

07:58 AM Dec 12, 2023 IST
ਕੌਮੀ ਮਾਪਦੰਡਾਂ ਅਨੁਸਾਰ ਕਬੱਡੀ ’ਤੇ ਧਿਆਨ ਦੇਣ ਦੀ ਲੋੜ  ਸੁਖਬੀਰ
ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਗੁਰਦੇਵ ਸਿੰਘ ਗਹੂੰਣ
ਬਲਾਚੌਰ, 11 ਦਸੰਬਰ
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ 70ਵੀਂ ਮਹਿਲਾ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੀਆਂ ਖਿਡਾਰਨਾਂ ਦੀ ਹੌਸਲਾ ਅਫਜ਼ਾਈ ਕਰਨ ਲਈ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿੱਚ ਸ਼ਿਰਕਤ ਕੀਤੀ। ਸੁਖਬੀਰ ਨੇ ਪੰਜਾਬ ਵਿੱਚ ਰਾਸ਼ਟਰੀ ਮਾਪਦੰਡਾਂ ਅਨੁਸਾਰ ਕਬੱਡੀ ’ਤੇ ਜ਼ਿਆਦਾ ਧਿਆਨ ਦੇਣ, ਬਜਟ ਦੀ ਵੰਡ, ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਪੇਸ਼ੇਵਰ ਕੋਚਿੰਗ ’ਤੇ ਜ਼ੋਰ ਦਿੱਤਾ। ਯੂਨੀਵਰਸਿਟੀ ਦੇ ਕੁਲਪਤੀ ਡਾਕਟਰ ਸੰਦੀਪ ਸਿੰਘ ਕੌੜਾ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਹੁਨਰ ਅਤੇ ਤਕਨੀਕੀ ਸਿੱਖਿਆ ਵਿੱਚ ਯੂਨੀਵਰਸਿਟੀ ਦੇ ਮਾਪਦੰਡਾਂ ਅਨੁਸਾਰ ਖੇਡਾਂ ਵਿੱਚ ਨੌਜਵਾਨਾਂ ਲਈ ਇੱਕ ਨਵਾਂ ਪਲੇਟਫਾਰਮ ਤਿਆਰ ਕਰੇਗੀ। ਇਸ ਦੌਰਾਨ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਨਿਰਮਲ ਸਿੰਘ ਰਿਐਤ, ਤੀਕਸ਼ਨ ਸੂਦ, ਡਾ. ਦਲਜੀਤ ਸਿੰਘ ਚੀਮਾ, ਤੇਜਿੰਦਰ ਸਿੰਘ ਮਿੱਡੂਖੇੜਾ, ਏਐੱਸ ਮੱਲ੍ਹੀ ਤੇ ਹੋਰਾਂ ਨੇ ਸ਼ਿਰਕਤ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×