For the best experience, open
https://m.punjabitribuneonline.com
on your mobile browser.
Advertisement

ਖੋਜ ਤੇ ਲੇਖਣ ਦਾ ਮਿਆਰ ਉੱਚਾ ਚੁੱਕਣ ਦੀ ਲੋੜ: ਪ੍ਰੋ. ਅਰਵਿੰਦ

07:34 AM Apr 05, 2024 IST
ਖੋਜ ਤੇ ਲੇਖਣ ਦਾ ਮਿਆਰ ਉੱਚਾ ਚੁੱਕਣ ਦੀ ਲੋੜ  ਪ੍ਰੋ  ਅਰਵਿੰਦ
ਵਿਚਾਰ ਚਰਚਾ ਵਿੱਚ ਸ਼ਾਮਿਲ ਬੁੱਧੀਜੀਵੀ। ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 4 ਅਪਰੈਲ
ਖੋਜ ਅਤੇ ਲੇਖਣ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਜ਼ਰੂਰਤ ’ਤੇ ਜ਼ੋਰ ਦਿੰਦਿਆਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਨੇ ਕਿਹਾ ਕਿ ਗੈਰ-ਮਿਆਰੀ ਕੰਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਅੱਜ ਸੈਨੇਟ ਹਾਲ ਵਿੱਚ ‘ਸਮਕਾਲੀ ਅਕਾਦਮਿਕ ਸੱਭਿਆਚਾਰ ਵਿੱਚ ਸਾਹਿਤ ਅਧਿਐਨ’ ਵਿਸ਼ੇ ’ਤੇ ਪ੍ਰੋ. ਰਾਜੇਸ਼ ਸ਼ਰਮਾ ਵੱਲੋਂ ਲਿਖੀ ਪੁਸਤਕ ‘ਸਾਹਿਤ, ਸ਼ਬਦ ਅਤੇ ਸੰਸਾਰ’ ਦੇ ਹਵਾਲੇ ਨਾਲ ਕੀਤੀ ਗਈ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਪ੍ਰੋਫੈਸਰ ਅਰਵਿੰਦ ਨੇ ਕਿਹਾ ਕਿ ਵਰਤਮਾਨ ਸਮੇਂ ਗੈਰ-ਮਿਆਰੀ ਕੰਮ ਦੇ ਰੁਝਾਨ ਨੂੰ ਖ਼ਤਮ ਕਰਨ ਅਤੇ ਮਿਆਰੀ ਕੰਮ ਨੂੰ ਅੱਗੇ ਵਧਾਉਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਖੋਜ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਗਾਈਡ ਦੀ ਅਹਿਮ ਭੂਮਿਕਾ ਹੁੰਦੀ ਹੈ। ਵਾਈਸ ਚਾਂਸਲਰ ਨੇ ਕਿਹਾ ਕਿ ਖੋਜ ਕਾਰਜਾਂ ਦੇ ਸਬੰਧ ਵਿੱਚ ਗਾਈਡ ਦੀ ਜਵਾਬਦੇਹੀ ਨਿਰਧਾਰਤ ਕਰਨੀ ਚਾਹੀਦੀ ਹੈ ਅਤੇ ਗੈਰ ਮਿਆਰੀ ਕੰਮ ਵਾਸਤੇ ਉਸ ਦਾ ਕੋਈ ਵੀ ਬਹਾਨਾ ਨਹੀਂ ਸੁਣਨਾ ਚਾਹੀਦਾ। ਆਪਣੇ ਪ੍ਰਧਾਨਗੀ ਭਾਸ਼ਨ ਵਿੱਚ ਜੇ.ਐਨ.ਯੂ. ਦੇ ਪ੍ਰੋਫੈਸਰ ਹਰਜੀਤ ਸਿੰਘ ਗਿੱਲ ਨੇ ਪੁਸਤਕ ਦੇ ਹਵਾਲੇ ਨਾਲ਼ ਗੱਲ ਕਰਦੇ ਹੋਏ ਮੌਜੂਦਾ ਸਾਹਿਤ ਦੇ ਸਬੰਧ ਵਿੱਚ ਗੰਭੀਰ ਮੁੱਦੇ ਉਠਾਏ। ਇਸ ਮੌਕੇ ‘ਸਾਹਿਤ, ਸ਼ਬਦ ਅਤੇ ਸੰਸਾਰ’ ਦੇ ਲੇਖਕ ਡਾ. ਰਾਜੇਸ਼ ਸ਼ਰਮਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਪਹਿਲਾਂ ਅੰਗਰੇਜ਼ੀ ਵਿਭਾਗ ਦੀ ਮੁਖੀ ਡਾ. ਜਿਓਤੀ ਪੁਰੀ ਨੇ ਸਵਾਗਤੀ ਭਾਸ਼ਣ ਦਿੱਤਾ ਅਤੇ ਵਿਸ਼ੇ ਨਾਲ ਜਾਣ ਪਛਾਣ ਕਰਵਾਈ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਸੁੁਰਜੀਤ ਵੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×