For the best experience, open
https://m.punjabitribuneonline.com
on your mobile browser.
Advertisement

ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ: ਧਾਮੀ

08:38 AM Aug 21, 2024 IST
ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ  ਧਾਮੀ
ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 20 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਪੰਥ ਵਿਰੋਧੀ ਤਾਕਤਾਂ ਨੂੰ ਦਰਕਿਨਾਰ ਕਰਕੇ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਅੱਜ ਪੰਥਕ ਸੰਕਟ ਵਿਚ ਸਾਬਤ ਸੂਰਤ ਸਿੱਖ ਲੱਗਣ ਵਾਲੇ ਕੁਝ ਲੋਕਾਂ ਨੇ ਪੰਥ ਵਿਰੋਧੀ ਕਾਰਜ ਕਰਨਾ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਇੱਥੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਬਹਾਦਰਗੜ੍ਹ ਵਿਚ ‘ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ’ ਵਿਸ਼ੇ ’ਤੇ ਕਰਾਏ ਕੌਮੀ ਸੈਮੀਨਾਰ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਿਰਮਲ ਸਿੰਘ ਜੌਲਾ, ਐਜੂਕੇਸ਼ਨ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਮੌਜੂਦ ਸਨ।
ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਬੱਤ ਦਾ ਭਲਾ ਅਤੇ ਖ਼ਾਲਸਾ ਏਡ ਵਰਗੀਆਂ ਸੇਵਾ ਦੇ ਖੇਤਰ ’ਚ ਜੁਟੀਆਂ ਰਹਿਣ ਵਾਲੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਕੌਮ ਦੇ ਦਰਦ ਨੂੰ ਸਮਝਣ, ਕਮਜ਼ੋਰ ਵਰਗਾਂ ’ਚ ਹੋਣਹਾਰ ਬੱਚਿਆਂ ਨੂੰ ਤਿਆਰ ਕਰਨ ਤਾਂ ਕਿ ਆਉਣ ਵਾਲੇ ਸਮੇਂ ’ਚ ਸਾਡੀ ਅਜੋਕੀ ਨੌਜਵਾਨ ਪੀੜ੍ਹੀ ਉੱਚ ਅਹੁਦਿਆਂ ’ਤੇ ਪਹੁੰਚ ਕੇ ਸਿੱਖ ਕੌਮ ਤੇ ਪੰਜਾਬੀਆਂ ਲਈ ਆਪਣਾ ਯੋਗਦਾਨ ਪਾ ਸਕੇ। ਇਸ ਮੌਕੇ ਸਾਬਕਾ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ, ਸਾਬਕਾ ਸਕੱਤਰ ਸਿਮਰਜੀਤ ਸਿੰਘ ਕੰਗ, ਡਾ. ਸਤਿੰਦਰ ਕੌਰ, ਐਸਪੀ ਓਬਰਾਏ ਵੱਲੋਂ ਜੱਸਾ ਸਿੰਘ, ਖ਼ਾਲਸਾ ਏਡ ਫਾਊਂਡੇਸ਼ਨ ਵੱਲੋਂ ਅਮਨਦੀਪ ਸਿੰਘ, ਡਾ. ਮਨਪ੍ਰੀਤ ਕੌਰ, ਸੁੱਖੀ ਬਾਠ ਉੱਘੇ ਸਮਾਜ ਸੇਵੀ ਮੌਜੂਦ ਸਨ।

Advertisement

Advertisement
Advertisement
Author Image

joginder kumar

View all posts

Advertisement