ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੋਂ ਸੇਧ ਲੈਣ ਦੀ ਲੋੜ: ਅਮਨ ਅਰੋੜਾ
07:20 AM Dec 31, 2024 IST
ਫ਼ਤਹਿਗੜ੍ਹ ਸਾਹਿਬ:
Advertisement
ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਮਹਾਨ ਧਰਤੀ ’ਤੇ ਹੋਈਆਂ ਲਸਾਨੀ ਕੁਰਬਾਨੀਆਂ ਦੀ ਦੁਨੀਆਂ ਦੇ ਕਿਸੇ ਵੀ ਧਰਮ ਵਿੱਚ ਕੋਈ ਮਿਸਾਲ ਨਹੀਂ ਮਿਲਦੀ ਜਿਸ ਤੋਂ ਸੇਧ ਲੈ ਕੇ ਸਾਨੂੰ ਜਬਰ ਅਤੇ ਜ਼ੁਲਮਮ ਦੇ ਖਿਲਾਫ਼ ਲੜਨਾ ਚਾਹੀਦਾ ਹੈ। ਉਹ ਇਥੇ ਨਤਮਸਤਕ ਹੋਣ ਉਪਰੰਤ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸਣੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ’ਤੇ ਚਲਦੇ ਹੋਏ ਜਿਥੇ ਮਜਲੂਮ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ ਉਥੇ ਜਬਰ ਖਿਲਾਫ਼ ਵੀ ਲੜਨ ਲਈ ਅੱਗੇ ਰਹਿਣਾ ਚਾਹੀਦਾ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਸੂਦ, ਬਲਬੀਰ ਸਿੰਘ ਸੋਢੀ ਅਤੇ ਅਸ਼ੀਸ਼ ਅੱਤਰੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement