For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਬਾਬਾ ਫੂਲਾ ਸਿੰਘ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ: ਮਾਨ

06:56 AM Mar 15, 2024 IST
ਸ਼ਹੀਦ ਬਾਬਾ ਫੂਲਾ ਸਿੰਘ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ  ਮਾਨ
ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 14 ਮਾਰਚ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕਾ ਲਹਿਰਾਗਾਗਾ ਦੇ ਨੇੜਲੇ ਪਿੰਡ ਦੇਹਲਾਂ ਸੀਹਾਂ ਵਿੱਚ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵਿੱਚ ਸ਼ਾਮਲ ਹੋ ਕੇ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ੍ਰੀ ਮਾਨ ਨੇ ਕਿਹਾ,‘ਸ਼ਹੀਦ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਸਿੱਖ ਕੌਮ ਦੇ ਮਹਾਨ ਜਰਨੈਲ ਸਨ, ਜਿਨ੍ਹਾਂ ਨੇ ਸਿੱਖ ਕੌਮ ਦੀ ਚੜ੍ਹਦੀ ਕਲਾਂ ਲਈ ਅਹਿਮ ਯੋਗਦਾਨ ਪਾਉਂਦਿਆਂ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਾਨੂੰ ਬਾਬਾ ਜੀ ਦੇ ਜੀਵਨ ਤੋਂ ਸੇਧ ਲੈ ਕੇ ਆਪਣੀ ਕੌਮ ਅਤੇ ਵਿਰਸੇ ਦੀ ਸੰਭਾਲ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧੋ ਵੱਧ ਅੰਮਿ੍ਤ ਛੱਕ ਕੇ ਸਿੱਖੀ ਸਰੂਪ ਵਿੱਚ ਸਜਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਾਰਟੀ ਦੇ ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਸਰਕਲ ਲਹਿਰਾਗਾਗਾ ਦੇ ਪ੍ਰਧਾਨ ਪਾਲ ਸਿੰਘ ਖਾਈ, ਦਰਸ਼ਨ ਸਿੰਘ ਫੌਜੀ, ਕੁਲਦੀਪ ਸਿੰਘ ਭੂਟਾਲ ਖੁਰਦ, ਹਰਵਿੰਦਰ ਸਿੰਘ ਮੰਨਿਆਣਾ, ਸਵਰਨਜੀਤ ਸਿੰਘ ਸਲੇਮਗੜ੍ਹ ਤੇ ਜਗਤਾਰ ਸਿੰਘ ਸਲੇਮਗੜ੍ਹ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×