ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ: ਫੱਜੂਪੁਰ

06:53 AM Apr 16, 2024 IST
ਪਿੰਡ ਕੰਗ ’ਚ ਡਾ. ਅੰਬੇਡਕਰ ਦੇ ਬੁੱਤ ’ਤੇ ਫੁੱਲ-ਮਾਲਾਵਾਂ ਭੇਟ ਕਰਦੇ ਹੋਏ ਆਗੂ। -ਫੋਟੋ: ਪਸਨਾਵਾਲ

ਪੱਤਰ ਪ੍ਰੇਰਕ
ਧਾਰੀਵਾਲ, 15 ਅਪਰੈਲ
ਇੱਥੇ ਪਿੰਡ ਕੰਗ (ਧਾਰੀਵਾਲ) ਵਿੱਚ ਡਾ. ਭੀਮ ਰਾਓ ਅੰਬੇਡਕਰ ਦਾ 133ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਸਮਾਜਸੇਵੀ, ਧਾਰਮਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਡਾ. ਅੰਬੇਡਕਰ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ‘ਆਪ’ ਦੇ ਆਗੂ ਡਾ. ਕਮਲਜੀਤ ਸਿੰਘ ਕੇਜੇ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਅਕਾਲੀ ਦਲ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਡਾ. ਅੰਬੇਡਕਰ ਮਿਸ਼ਨ ਧਾਰੀਵਾਲ ਦੇ ਪ੍ਰੈਸ ਸਕੱਤਰ ਅਸ਼ਵਨੀ ਫੱਜੂਪੁਰ, ਕਾਂਗਰਸ ਦੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਫ਼ਰਵਾਲ, ਆਗੂ ਬੱਬਾ ਗਿੱਲ ਆਦਿ ਨੇ ਸੰਬੋਧਨ ਕੀਤਾ। ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਕਿਹਾ ਸਾਨੂੰ ਸਾਰਿਆਂ ਨੂੰ ਬਾਬਾ ਸਾਹਿਬ ਵੱਲੋਂ ਸਮਾਜਿਕ ਕੁਰੀਤੀਆਂ ਅਤੇ ਸਮਾਜਿਕ ਪਰਿਵਰਤਨ ਲਈ ਕੀਤੇ ਸੰਘਰਸ਼ ਤੋਂ ਪ੍ਰੇਰਨਾ ਲੈ ਕੇ ਦੇਸ਼ ਦੇ ਚੰਗੇ ਭਵਿੱਖ ਲਈ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ ਕਰਨਾ ਚਾਹੀਦਾ ਹੈ। ਇਸ ਮੌਕੇ ਐਡਵੋਕੇਟ ਸ਼ਿਵਚਰਨ ਸਿੰਘ ਮਾਨ, ਰਾਮ ਪਾਲ ਬੱਲ, ਜ਼ਿਲ੍ਹੇਦਾਰ ਗੁਰਬਚਨ ਸਿੰਘ, ਪ੍ਰੇਮਪਾਲ ਪੰਮਾ, ਇੰਜ. ਜੇਪੀ ਸਿੰਘ, ਐੱਸਡੀਓ ਸੁਖਦੇਵ ਸਿੰਘ ਚਾਹਲ, ਇਮੈਨੂਅਲ ਕੰਗ, ਬਲਵਿੰਦਰਪਾਲ ਟਾਕ ਫੱਜੂਪੁਰ, ਹਰਪਾਲ ਸਿੰਘ ਕੰਗ, ਗੁਰਸ਼ਰਨ ਸਿੰਘ ਜਫਰਵਾਲ ਸਣੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।

Advertisement

Advertisement
Advertisement