ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣ ਦੀ ਲੋੜ: ਐੱਸਐੱਸਪੀ

09:04 AM Nov 24, 2024 IST
ਸੈਮੀਨਾਰ ਨੂੰ ਸੰਬੋਧਨ ਕਰਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ।

ਪਰਮਜੀਤ ਸਿੰਘ
ਫਾਜ਼ਿਲਕਾ, 23 ਨਵੰਬਰ
ਫਾਜ਼ਿਲਕਾ ਪੁਲੀਸ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਪ੍ਰਾਜੈਕਟ ਸੰਪਰਕ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅੱਜ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਗ੍ਰਾਮ ਰੱਖਿਆ ਕਮੇਟੀਆਂ ਦੇ ਮੈਂਬਰਾਂ, ਸਮਾਜਿਕ ਆਗੂਆਂ ਅਤੇ ਆਮ ਲੋਕਾਂ ਦੀ ਵੱਡੀ ਹਾਜ਼ਰੀ ਦਰਜ ਕੀਤੀ ਗਈ। ਐੱਸਐੱਸਪੀ ਸ੍ਰੀ ਬਰਾੜ ਨੇ ਕਿਹਾ ਕਿ ਪ੍ਰਾਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ ਲਈ ਹੀ ਨਹੀਂ ਸਗੋਂ ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਇੱਕ ਸਥਾਈ ਯੁੱਧ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਪੁਲੀਸ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜਿਵੇਂ ਆਪਾਂ ਸਾਰਿਆਂ ਨੇ ਇਕੱਠੇ ਹੋ ਕੇ ਅਤਿਵਾਦ ਨੂੰ ਹਰਾ ਦਿੱਤਾ, ਉਹੀ ਜਜ਼ਬਾ ਨਸ਼ਿਆਂ ਅਤੇ ਅਪਰਾਧ ਦੇ ਖ਼ਿਲਾਫ਼ ਵੀ ਜਰੂਰੀ ਹੈ। ਪ੍ਰਾਜੈਕਟ ਸੰਪਰਕ ਤਹਿਤ ਹੁਣ ਤੱਕ ਫਾਜ਼ਿਲਕਾ ਪੁਲੀਸ ਵੱਲੋਂ 60 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਲੋਕਾਂ ਨੂੰ ਨਵੀਂ ਉਮੀਦ ਅਤੇ ਪ੍ਰੇਰਣਾ ਦਿੱਤੀ ਹੈ। ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਫਾਜ਼ਿਲਕਾ ਪੁਲੀਸ ਹਰ ਸੰਭਵ ਯਤਨ ਜਾਰੀ ਰੱਖੇਗੀ।

Advertisement

Advertisement