ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਦਲੀ ਹੋਈ ਮਾਨਸਿਕਤਾ ਨਾਲ ਨਵੇਂ ਫ਼ੌਜਦਾਰੀ ਕਾਨੂੰਨਾਂ ਦਾ ਸਵਾਗਤ ਕਰਨ ਦੀ ਲੋੜ: ਜਸਟਿਸ ਉਪਾਧਿਆਏ

07:30 AM Jul 01, 2024 IST

ਮੁੰਬਈ, 30 ਜੂਨ
ਬੰਬੇ ਹਾਈ ਕੋਰਟ ਦੇ ਚੀਫ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਨੇ ਅੱਜ ਤਬਦੀਲੀ ਦਾ ਵਿਰੋਧ ਮਨੁੱਖ ਦਾ ਕੁਦਰਤੀ ਸੁਭਾਅ ਦੱਸਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨਵੇਂ ਬਣਾਏ ਫੌਜਦਾਰੀ ਕਾਨੂੰਨਾਂ ਦਾ ਸਵਾਗਤ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਅਮਲ ਵਿੱਚ ਲਿਆਉਣ ਲਈ ਮਾਨਸਿਕਤਾ ਬਦਲਣ ਦੀ ਲੋੜ ਹੈ। ਇੱਥੇ ਕਾਨੂੰਨ ਤੇ ਨਿਆਂ ਮੰਤਰਾਲੇ ਵੱਲੋਂ ‘ਫੌਜਦਾਰੀ ਨਿਆਂ ਪ੍ਰਣਾਲੀ ਦੇ ਪ੍ਰਸ਼ਾਸਨ ਵਿੱਚ ਭਾਰਤ ਦਾ ਪ੍ਰਗਤੀਸ਼ੀਲ ਮਾਰਗ’ ਸਿਰਲੇਖ ਹੇਠ ਕਰਵਾਏ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਚੀਫ ਜਸਟਿਸ ਉਪਾਧਿਆਏ ਨੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਉਨ੍ਹਾਂ ਪਹਿਲੀ ਜੁਲਾਈ ਤੋਂ ਲਾਗੂ ਹੋਣ ਵਾਲੇ ਨਵੇਂ ਕਾਨੂੰਨਾਂ ਤਹਿਤ ਨਿਆਂ ਦੇਣ ਵਾਲਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ। ਜਸਟਿਸ ਉਪਾਧਿਆਏ ਨੇ ਕਿਹਾ, ‘‘ਬਦਲਾਅ ਦਾ ਵਿਰੋਧ ਕਰਨਾ ਸਾਡਾ ਕੁਦਰਤੀ ਸੁਭਾਅ ਹੈ ਜਾਂ ਅਸੀਂ ਆਪਣੀ ਸੌਖੀ ਸਥਿਤੀ ’ਚੋਂ ਬਾਹਰ ਨਿਕਲਣਾ ਪਸੰਦ ਨਹੀਂ ਕਰਦੇ। ਇਹ ਅਗਿਆਤ ਡਰ ਹੀ ਹੈ ਜੋ ਵਿਰੋਧ ਦਾ ਕਾਰਨ ਬਣਦਾ ਹੈ ਅਤੇ ਸਾਡੀ ਸੋਚਣ ਸ਼ਕਤੀ ’ਤੇ ਭਾਰੂ ਪੈ ਜਾਂਦਾ ਹੈ।’’ -ਪੀਟੀਆਈ

Advertisement

Advertisement
Advertisement