For the best experience, open
https://m.punjabitribuneonline.com
on your mobile browser.
Advertisement

ਸਿੱਖ ਸਿਧਾਂਤ ਤੇ ਖੋਜ ਖੇਤਰ ’ਚ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ: ਵੀਸੀ

07:44 AM Mar 28, 2024 IST
ਸਿੱਖ ਸਿਧਾਂਤ ਤੇ ਖੋਜ ਖੇਤਰ ’ਚ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ  ਵੀਸੀ
ਸੈਮੀਨਾਰ ਦੌਰਾਨ ਮਹਿਮਾਨਾਂ ਨੂੰ ਸਨਮਾਨਦੇ ਹੋਏ ਵੀਸੀ ਪ੍ਰੋ. ਅਰਵਿੰਦ। -ਫੋਟੋ: ਭੰਗੂ
Advertisement

ਖੇਤਰੀ ਪ੍ਰ੍ਤੀਨਿਧ
ਪਟਿਆਲਾ, 27 ਮਾਰਚ
ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ਵਿਭਾਗ ਮੁਖੀ ਡਾ. ਗੁਰਮੇਲ ਸਿੰਘ ਅਤੇ ਸਾਬਕਾ ਮੁਖੀ ਡਾ. ਗੁਰਮੀਤ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ਸਿਰਦਾਰ ਕਪੂਰ ਸਿੰਘ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਕਰਦਿਆਂ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਸਿੱਖ ਸਿਧਾਂਤ ਅਤੇ ਖੋਜ ਦੇ ਖੇਤਰ ਵਿੱਚ ਹੋਰ ਵੀ ਗੰਭੀਰਤਾ ਅਤੇ ਸੰਜੀਦਗੀ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਧਰਮ ਅਧਿਐਨ ਅਤੇ ਖੋਜ ਦਾ ਕਾਰਜ ਬਹੁਤ ਜ਼ਿੰਮੇਵਾਰੀ ਵਾਲਾ ਹੈ।
‘ਕਪੂਰ ਸਿੰਘ ਭਾਸ਼ਣ ਲੜੀ’ ਤਹਿਤ ‘ਸਿਰਦਾਰ ਕਪੂਰ ਸਿੰਘ ਚਿੰਤਨ ਦੇ ਪਾਸਾਰ: ਪੰਜਾਬੀ ਲਿਖਤਾਂ ਦੇ ਹਵਾਲੇ ਨਾਲ’ ਵਿਸ਼ੇ ’ਤੇ ਕਰਵਾਏ ਗਏ ਇਸ ਸੈਮੀਨਾਰ ਵਿੱਚ ਸ੍ਰੀ ਖਡੂਰ ਸਾਹਿਬ ਤੋਂ ਪੁੱਜੇ ਡਾ. ਕੰਵਲਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਸਿਰਦਾਰ ਕਪੂਰ ਸਿੰਘ ਦੀਆਂ ਲਿਖਤਾਂ ਦਾ ਪਾਸਾਰ ਬਹੁਤ ਵੱਡਾ ਹੈ, ਜਿਸ ਨੂੰ ਸਮਝਣ ਦੀ ਲੋੜ ਹੈ। ਨਵੀਂ ਪੀੜ੍ਹੀ ਤੱਕ ਉਨ੍ਹਾਂ ਦੀਆਂ ਲਿਖਤਾਂ ਪਹੁੰਚਣੀਆਂ ਚਾਹੀਦੀਆਂ ਹਨ। ਵਿਸ਼ੇਸ਼ ਮਹਿਮਾਨ ਪਰਮਜੀਤ ਸਿੰਘ ਨੇ ‘ਸਿਰਦਾਰ ਕਪੂਰ ਸਿੰਘ ਭਾਸ਼ਣ ਲੜੀ’ ਦੀ ਨਿਰੰਤਰਤਾ ਸਬੰਧੀ ਲੋੜ ਦੇ ਹਵਾਲੇ ਨਾਲ ਗੱਲ ਕੀਤੀ। ਪ੍ਰੋਗਰਾਮ ਦਾ ਸੰਚਾਲਨ ਵਿਭਾਗ ਮੁਖੀ ਡਾ. ਗੁਰਮੇਲ ਸਿੰਘ ਨੇ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×