ਨੀਲੇਵਾਲਾ ਦੀ ਪੰਚਾਇਤ ਵੱਲੋਂ ਵਿਧਾਇਕ ਕਟਾਰੀਆ ਨਾਲ ਮੁਲਾਕਾਤ
ਪੱਤਰ ਪ੍ਰੇਰਕ
ਜ਼ੀਰਾ, 24 ਅਕਤੂਬਰ
ਪਿੰਡਾਂ ਵਿੱਚ ਸਰਪੰਚੀ ਦੀਆਂ ਚੋਣਾਂ ਉਪਰੰਤ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਵੱਲੋਂ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੂੰ ਮਿਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਪਿੰਡ ਨੀਲੇਵਾਲਾ ਦੀ ਨਵੀਂ ਪੰਚਾਇਤ ਸਰਪੰਚ ਇਕਬਾਲ ਸਿੰਘ ਖੋਸਾ, ਮੈਂਬਰ ਪਰਗਟ ਸਿੰਘ ਬਰਾੜ, ਹਰਮੀਤ ਕੌਰ, ਰਾਮਪ੍ਰੀਤ ਸਿੰਘ ਨੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨਾਲ ਮੁਲਾਕਾਤ ਕੀਤੀ। ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਨੇ ਨਵੀਂ ਚੁਣੀ ਪੰਚਾਇਤ ਦਾ ਹਾਰ ਪਾ ਕੇ ਸਵਾਗਤ ਕਰਦਿਆਂ ਪਿੰਡ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਿਆ ।ਉਨ੍ਹਾਂ ਕਿਹਾ ਕਿ ਸਰਪੰਚ ਇੱਕ ਪਾਰਟੀ ਦਾ ਨਹੀਂ ਹੁੰਦਾ ਸਗੋਂ ਉਹ ਪੂਰੇ ਪਿੰਡ ਦਾ ਸਰਪੰਚ ਹੁੰਦਾ ਹੈ। ਇਸ ਲਈ ਪਿੰਡ ਦਾ ਵਿਕਾਸ ਬਿਨ੍ਹਾਂ ਕਿਸੇ ਭੇਦ-ਭਾਵ ਦੇ ਕੀਤਾ ਜਾਵੇ ਅਤੇ ਪੈਸੇ ਦੀ ਵਰਤੋਂ ਉਨ੍ਹਾਂ ਕੰਮਾਂ ‘ਤੇ ਹੀ ਕੀਤੀ ਜਾਵੇ। ਸਰਪੰਚ ਇਕਬਾਲ ਸਿੰਘ ਖੋਸਾ ਨੇ ਵਿਧਾਇਕ ਕਟਾਰੀਆ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਪਿੰਡ ਦਾ ਵਿਕਾਸ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਵਾਉਣਗੇ। ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਇਕਬਾਲ ਸਿੰਘ ਢਿੱਲੋਂ, ਪੀਏ ਮੇਜਰ ਸਿੰਘ, ਦਰਸ਼ਨ ਸਿੰਘ ਖੋਸਾ, ਗੁਰਵਿੰਦਰ ਸਿੰਘ ਖੋਸਾ, ਜੋਬਨਜੀਤ ਸਿੰਘ, ਨੰਬਰਦਾਰ ਜਗਮੀਤ ਸਿੰਘ ਸੋਢੀ, ਗੁਰਵਿੰਦਰ ਸਿੰਘ ਬਰਾੜ, ਜਸਵਿੰਦਰ ਸਿੰਘ ਖੋਸਾ, ਸੁਖਪਾਲ ਸਿੰਘ ਬਰਾੜ, ਕਪਿਲ ਧਵਨ ਆਦਿ ਹਾਜ਼ਰ ਸਨ।