ਨੀਨਾ ਮਿੱਤਲ ਵੱਲੋਂ ਪਾਰਟੀ ਮਹਿਲਾ ਵਿੰਗ ਨਾਲ ਮੀਟਿੰਗ
07:46 AM Sep 04, 2024 IST
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 3 ਸਤੰਬਰ
ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਇਕ ਅਹਿਮ ਮੀਟਿੰਗ ਸ਼ਸ਼ੀ ਬਾਲਾ ਪ੍ਰਧਾਨ ਮਹਿਲਾ ਵਿੰਗ ਰਾਜਪੁਰਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵਿਧਾਇਕਾ ਨੀਨਾ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਪਾਰਟੀ ਦੇ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕਾ ਮਿੱਤਲ ਨੇ ਕਿਹਾ ਕਿ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਵਿੱਚ ਜਿੱਥੇ ਮਹਿਲਾ ਵਿੰਗ ਦੀ ਵੱਡੀ ਭੂਮਿਕਾ ਹੋਵੇਗੀ, ਉੱਥੇ ਐੱਮਐੱਲਏ ਕੋਆਰਡੀਨੇਟਰ ਟੀਮ ਪਹਿਲਾ ਹੀ ਪੂਰੀ ਤਨਦੇਹੀ ਨਾਲ ਹਲਕੇ ਦੇ ਵਿਕਾਸ ਕਾਰਜਾਂ ਦੇ ਕੰਮ ਕਰ ਰਹੀ ਹੈ।
Advertisement
Advertisement