ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟ ਮਾਮਲਾ:  ਸੁਪਰੀਮ ਕੋਰਟ ਵੱਲੋਂ ਨਿਯੁਕਤ ਅਧਿਕਾਰੀਆਂ ਤੋਂ ਕਰਵਾਈ ਜਾਵੇ ਮਾਮਲੇ ਦੀ ਜਾਂਚ: ਕਪਿਲ ਸਿੱਬਲ

02:34 PM Jun 16, 2024 IST

ਨਵੀਂ ਦਿੱਲੀ, 16 ਜੂਨ
ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਸਬੰਧੀ ਨੀਟ ਪ੍ਰੀਖਿਆ ਦੇ ਚੱਲ ਰਹੇ ਵਿਵਾਦ ਦਰਮਿਆਨ ਸਾਬਕਾ ਮਨੁੱਖੀ ਸਰੋਤ ਵਿਕਾਸ ਮੰਤਰੀ ਕਪਿਲ ਸਿੱਬਲ ਨੇ ਬੇਨੇਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਅਧਿਕਾਰੀਆਂ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਸਰਕਾਰ ਵੱਲੋਂ ਪ੍ਰੀਖਿਆ ਕਰਵਾਉਣ ਲਈ ਰੂਪ-ਰੇਖਾ ਉਲੀਕਣ ਬਾਰੇ ਸਾਰੇ ਸੂਬਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ। ਰਾਜ ਸਭਾ ਮੈਂਬਰ ਨੇ ਅੱਜ ਇਸ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਨਿਸ਼ਾਨਾ ਸੇਧਿਆ ਤੇ ਕਿਹਾ ਕਿ ਜੇਕਰ ਕਿਸੇ ਪ੍ਰੀਖਿਆ ’ਚ ਪ੍ਰੀਖਿਆ ਪ੍ਰਣਾਲੀ ਹੀ ਭ੍ਰਿਸ਼ਟ ਹੋ ਜਾਵੇ ਤਾਂ ‘ਪ੍ਰਧਾਨ ਮੰਤਰੀ ਲਈ ਚੁੱਪ ਵੱਟਣਾ ਠੀਕ ਨਹੀਂ ਹੈ।’’ ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਸੰਸਦ ਦੇ ਆਗਾਮੀ ਸੈਸ਼ਨ ’ਚ ਇਹ ਮੁੱਦਾ ਜ਼ੋਰਦਾਰ ਤਰੀਕੇ ਨਾਲ ਚੁੱਕਣ ਦੀ ਅਪੀਲ ਵੀ ਕੀਤੀ। ਹਾਲਾਂਕਿ ਸਿੱਬਲ ਨੇ ਆਖਿਆ ਕਿ ਇਸ ’ਤੇ ਚਰਚਾ ਹੋਣ ਦੀ ਉਮੀਦ ਘੱਟ ਹੈ ਕਿਉਂਕਿ ਸਰਕਾਰ ਇਹ ਮਾਮਲਾ ਸੁਪਰੀਮ ਕੋਰਟ ’ਚ ਵਿਚਾਰ ਅਧੀਨ ਹੋਣ ਦਾ ਹਵਾਲਾ ਦੇ ਕੇ ਇਸ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ, “ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਦੀ ਅਸਲ ’ਚ ਧਾਂਦਲੀ ਕੀਤੀ ਹੈ ਅਤੇ ਡਾਕਟਰ ਬਣਨ ਲਈ ਕਰਵਾਈ ਜਾਣ ਵਾਲੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਪਹਿਲਾਂ ਹੀ ਮੁਹੱਈਆ ਕਰਵਾਉਣ ਦੇ ਭ੍ਰਿਸ਼ਟ ਵਰਤਾਰੇ ਨੂੰ ਮੀਡੀਆ ਅਦਾਰਿਆਂ ਨੇ ਸਾਹਮਣੇ ਲਿਆਂਦਾ ਹੈ।’’ ਸਿੱਬਲ ਮੁਤਾਬਕ, ‘‘ਗੁਜਰਾਤ ਦੀਆਂ ਕੁਝ ਘਟਨਾਵਾਂ ਤੋਂ ਮੈਂ ਹੈਰਾਨ ਹਾਂ ਤੇ ਇਹ ਦੇਸ਼ ਲਈ ਚਿੰਤਾ ਦਾ ਸਬੱਬ ਹੈ। ਮੈਨੂੰ ਲੱਗਦਾ ਹੈ ਕਿ ਐੱਨਟੀਏ ਵੱਲੋਂ ਇਨ੍ਹਾਂ ਗੰਭੀਰ ਸਵਾਲਾਂ ਦੇ ਜਵਾਬ ਦਿੱਤੇ ਜਾਣੇ ਚਾਹੀਦੇ ਹਨ।’’ -ਪੀਟੀਆਈ

Advertisement

Advertisement
Advertisement