ਨੀਟ ਵਿਵਾਦ: ਸੁਪਰੀਮ ਕੋਰਟ ਵੱਲੋਂ ਸੁਣਵਾਈ ਭਲਕੇ
12:26 PM Jul 07, 2024 IST
ਨਵੀਂ ਦਿੱਲੀ, 7 ਜੁਲਾਈ
ਨੀਟ-ਯੂਜੀ 2024 ਦਾ ਵਿਵਾਦ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਮਾਮਲੇ ਨਾਲ ਸਬੰਧਤ ਸੁਪਰੀਮ ਕੋਰਟ ਵਿਚ 38 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ ਜਿਨ੍ਹਾਂ ’ਤੇ ਸਰਵਉਚ ਅਦਾਲਤ ਵਲੋਂ ਅੱਠ ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਦੀ ਵੈਬਸਾਈਟ ਅਨੁਸਾਰ ਇਨ੍ਹਾਂ ਪਟੀਸ਼ਨਾਂ ਦੀ ਚੀਫ ਜਸਟਿਸ ਆਫ ਇੰਡੀਆ ਡੀ ਵਾਈ ਚੰਦਰਚੂੜ, ਜੇ ਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਵੱਲੋਂ ਸੁਣਵਾਈ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਨੀਟ ਪ੍ਰੀਖਿਆ ਦਾ ਨਤੀਜਾ 4 ਜੂਨ ਨੂੰ ਐਲਾਨਿਆ ਗਿਆ ਸੀ। ਉਧਰ ਨੀਟ-ਯੂਜੀ, 2024 ’ਚ ਕਥਿਤ ਗੜਬੜੀਆਂ ਕਾਰਨ ਪ੍ਰੀਖਿਆ ਰੱਦ ਕਰਨ ਦੀ ਕੀਤੀ ਜਾ ਰਹੀ ਮੰਗ ਦਰਮਿਆਨ ਕੇਂਦਰ ਅਤੇ ਨੈਸ਼ਨਲ ਟੈਸਟਿੰਗ ਏਜੰਸੀ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ’ਚ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਫ਼ੈਸਲੇ ਨਾਲ ਲੱਖਾਂ ਇਮਾਨਦਾਰ ਵਿਦਿਆਰਥੀਆਂ ’ਤੇ ਅਸਰ ਪੈ ਸਕਦਾ ਹੈ।
Advertisement
Advertisement